18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪ੍ਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਵਿੱਕਰੀ 'ਤੇ ਅੰਸ਼ਿਕ ਪਾਬੰਦੀ <br/>

ਅਜੀਤ ਡੈਸਕ 17-06-2025
ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕਮ ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿਚ ਪ੍ਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ 'ਤੇ ਅੰਸ਼ਿਕ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਹ ਪਾਬੰਦੀ ਆਦੇਸ਼ 6 ਅਗਸਤ 2025 ਤੱਕ ਲਾਗੂ ਰਹਿਣਗੇ | ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਖੇਤਰ ਅਤੇ ਪਿੰਡਾਂ ਵਿਚ ਆਮ ਲੋਕ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕਰ ਰਹੇ ਹਨ | ਸ਼ਹਿਰਾਂ ਅਤੇ ਪਿੰਡਾਂ ਦੇ ਮੈਡੀਕਲ ਸਟੋਰਾਂ 'ਤੇ ਇਸ ਕੈਪਸੂਲ ਦੀ ਵਿੱਕਰੀ ਆਮ ਵਾਂਗ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪਰੇਗਾਬਲਿਨ ਦਾ ਕੈਪਸੂਲ ਜਾਂ ਗੋਲੀ ਜੇ ਕੋਈ ਡਾਕਟਰ ਕਿਸੇ ਮਰੀਜ਼ ਨੂੰ ਲਿਖਦਾ ਹੈ ਤਾਂ ਸੰਬੰਧਿਤ ਮੈਡੀਕਲ ਸਟੋਰ ਵਲੋਂ ਉਹ ਦਵਾਈ ਸਿਰਫ਼ ਓਨੇ ਹੀ ਦਿਨਾਂ ਲਈ ਦਿੱਤੀ ਜਾਵੇਗੀ, ਜਿੰਨੀ ਡਾਕਟਰ ਦੁਆਰਾ ਪਰਚੀ 'ਤੇ ਲਿਖੀ ਗਈ ਹੈ ਅਤੇ ਉਸ ਦੀ ਪਰਚੀ ਉੱਪਰ ਇਸ ਸਬੰਧੀ ਸਟੈਂਪ ਵੀ ਲਗਾਈ ਜਾਵੇ ਅਤੇ ਉਹ ਪਰਚੀ ਸਿਰਫ਼ 7 ਦਿਨ ਲਈ ਹੀ ਵੈਧ ਹੋਵੇਗੀ | ਜੇਕਰ ਕੋਈ ਕੈਮਿਸਟ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਆਪਣੇ ਪਾਸ ਰੱਖਣੀ ਚਾਹੁੰਦਾ ਹੈ, ਉਹ ਇਸ ਸੰਬੰਧੀ ਡਰੱਗ ਵਿਭਾਗ ਨੂੰ ਸੂਚਿਤ ਕਰੇਗਾ ਅਤੇ ਹਰ ਮਹੀਨੇ ਦੇ ਪਹਿਲੇ ਹਫ਼ਤੇ ਵਿਚ ਇਸ ਦਾ ਰਿਕਾਰਡ ਡਰੱਗ ਵਿਭਾਗ ਨੂੰ ਮੁਹੱਈਆ ਕਰਵਾਏਗਾ | ਉਨ੍ਹਾਂ ਡਾਕਟਰਾਂ ਨੂੰ ਵੀ ਸੁਝਾਅ ਦਿੱਤਾ ਜਿੱਥੇ ਬਹੁਤ ਜ਼ਰੂਰੀ ਹੋਵੇ ਉੱਥੇ ਹੀ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਮਰੀਜ਼ ਨੂੰ ਲਿਖੀ ਜਾਵੇ ਅਤੇ ਇਸ ਦਾ ਰਿਕਾਰਡ ਰੱਖਿਆ ਜਾਵੇ | ਬਿਨਾਂ ਰਿਕਾਰਡ ਤੋਂ ਇਸ ਦੀ ਸੇਲ ਪਰਚੇਜ ਉੱਪਰ ਪੂਰਨ ਤੌਰ 'ਤੇ ਪਾਬੰਦੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 223 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਲੋਕ ਆਪਣੇ ਰਹਿੰਦੇ ਪ੍ਰਾਪਰਟੀ ਟੈਕਸ ਜਲਦ ਜਮ੍ਹਾਂ ਕਰਵਾਉਣ-ਕਾਰਜ ਸਾਧਕ ਅਫ਼ਸਰ <br/> ਅਗਲੀ ਖ਼ਬਰ ਪੁਲਿਸ ਨੇ ਭਗੌੜਾ ਕਾਬੂ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।