ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਲੁਧਿਆਣਾ ਪੱਛਮੀ ਤੋਂ ਹੋ ਰਹੀ ਜ਼ਿਮਨੀ ਚੋਣ ਵਿਚ ਮਹਿਜ਼ ਤਿੰਨ ਦਿਨ ਬਾਕੀ ਹਨ ਤੇ ਚੋਣ ਪ੍ਰਚਾਰ ਪੂਰੀਆਂ ਸਿਖ਼ਰਾਂ 'ਤੇ ਪੁੱਜਿਆ ਹੋਇਆ ਹੈ | ਜੇਕਰ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਚੋਣ ਪ੍ਰਚਾਰ ਦੀ ਕਮਾਂਡ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਸੁਖਬੀਰ ਸਿੰਘ ਬਾਦਲ ਨਾਲ਼ ਸਾਂਭੀ ਹੋਈ ਹੈ ਅਤੇ ਉਹ ਹਲਕੇ ਅੰਦਰ ਨੁੱਕੜ ਮੀਟਿੰਗਾਂ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ | ਸੰਜੀਤ ਸਿੰਘ ਸੰਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਵੋਟਰਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਉਹ ਵੱਡੀ ਲੀਡ ਨਾਲ ਜਿੱਤਣਗੇ ਕਿਉਂਕਿ ਲੋਕ ਹੁਣ ਦਿੱਲੀ ਤੋਂ ਚੱਲਣ ਵਾਲੀ ਆਪ ਦੀ ਸੱਤਾਧਾਰੀ ਸਰਕਾਰ ਦੀਆਂ ਚਾਲਾਂ ਸਮਝ ਗਏ ਹਨ ਕਿ ਕਿਸ ਤਰ੍ਹਾਂ ਦਿੱਲੀ ਦੇ ਆਪ ਹਾਰੇ ਹੋਏ ਲੋਕ ਪੰਜਾਬ ਤੇ ਆ ਕੇ ਰਾਜ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਤੇ ਪੰਜਾਬ ਨੂੰ ਆਪ ਵਾਲੇ ਸੋਚੀ ਸਮਝੀ ਸਾਜ਼ਿਸ਼ ਅਧੀਨ ਲੁੱਟ ਰਹੇ ਹਨ | ਇਸ ਲਈ ਪੰਜਾਬ ਦੇ ਸੂਝਵਾਨ ਲੋਕ ਹੁਣ ਇਨ੍ਹਾਂ ਤੋਂ ਖਹਿੜਾ ਛੁਡਾ ਕੇ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਤੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਆਪਣੇ ਬਲਬੂਤੇ ਸ਼ਾਨਦਾਰ ਜਿੱਤ ਹਾਸਲ ਕਰਕੇ ਸਰਕਾਰ ਬਣਾਏਗਾ ਤੇ ਸੂਬਾ ਮੁੜ ਤੋਂ ਵਿਕਾਸ ਦੀਆਂ ਲੀਹਾਂ ਤੇ ਦੌੜੇਗਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿਕਾਸ ਦੀ ਇਕ ਮੂੰਹ ਬੋਲਦੀ ਤਸਵੀਰ ਸੀ ਅਤੇ ਜੋ ਵੀ ਵਿਕਾਸ ਪੰਜਾਬ ਅੰਦਰ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਪਰ ਅੱਜ ਪੰਜਾਬ ਦੂਸਰੇ ਰਾਜਾਂ ਦੇ ਮੁਕਾਬਲੇ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ |
ਸੰਨੀ ਗਿੱਲ ਨੇ ਸੁਖਬੀਰ ਸਿੰਘ ਬਾਦਲ ਨਾਲ ਚੋਣ ਪ੍ਰਚਾਰ ਦੀ ਸਾਂਭੀ ਕਮਾਂਡ
ਅਜੀਤ ਡੈਸਕ
17-06-2025