18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸਬ ਜੇਲ੍ਹ ਮੋਗਾ ਦੀ ਅਚਨਚੇਤ ਚੈਕਿੰਗ

ਅਜੀਤ ਡੈਸਕ 17-06-2025

ਮੋਗਾ, 16 ਜੂਨ (ਗੁਰਤੇਜ ਸਿੰਘ ਬੱਬੀ)-ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ-ਨਿਰਦੇਸ਼ ਹੇਠ ਸੰਦੀਪ ਸਿੰਘ ਕਪਤਾਨ ਪੁਲਿਸ ਸਥਾਨਕ ਮੋਗਾ ਅਤੇ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਅਗਵਾਈ ਵਿਚ ਇਕ ਸਰਗਰਮ ਕਦਮ ਵਜੋਂ ਸਬ ਜੇਲ੍ਹ ਮੋਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਥਾਣਾ ਸਿਟੀ ਮੋਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਲਜਿੰਦਰ ਸਿੰਘ ਸਮੇਤ ਥਾਣਾ ਫੋਰਸ ਮੁੱਖ ਅਫ਼ਸਰ ਆਰਜ਼ੀ ਥਾਣਾ ਚੜਿੱਕ ਸਮੇਤ ਥਾਣਾ ਫੋਰਸ, ਵਧੀਕ ਮੁੱਖ ਅਫ਼ਸਰ ਥਾਣਾ ਸਿਟੀ ਸਾਊਥ ਮੋਗਾ ਸਮੇਤ ਥਾਣਾ ਫੋਰਸ, ਵਧੀਕ ਮੁੱਖ ਅਫ਼ਸਰ ਥਾਣਾ ਸਦਰ ਮੋਗਾ ਸਮੇਤ ਥਾਣਾ ਫੋਰਸ ਤੇ ਇੰਚਾਰਜ ਪੁਲਿਸ ਚੌਕੀ ਫੋਕਲ ਪੁਆਇੰਟ ਮੋਗਾ ਦੇ ਕੁੱਲ 11 ਐਨ.ਜੀ.ਓ. ਸਮੇਤ 49 ਈ.ਪੀ.ਓ. ਕੁੱਲ 60 ਪੁਲਿਸ ਮੁਲਾਜ਼ਮਾਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਸਬ ਜੇਲ੍ਹ ਮੋਗਾ ਵਿਚ ਬਣੀਆਂ ਬੈਰਕਾਂ ਦੀ ਸਪੈਸ਼ਲ ਚੈਕਿੰਗ ਕੀਤੀ ਗਈ | ਇਸ ਨਿਰੀਖਣ ਦਾ ਮੁੱਖ ਉਦੇਸ਼ ਯੁੱਧ ਨਸ਼ਿਆਂ ਵਿਰੁੱਧ ਤਹਿਤ ਜੇਲ੍ਹ ਵਿਚ ਗ਼ੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਤੇ ਪੂਰੇ ਖੇਤਰ ਵਿਚ ਸ਼ਾਂਤੀ ਬਣਾਈ ਰੱਖਣਾ ਸੀ | ਇਹ ਚੈਕਿੰਗ ਜੇਲ੍ਹ ਸੁਪਰਡੈਂਟ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਤੋਂ ਇਲਾਵਾ ਪੁਲਿਸ ਦੀਆਂ ਚੈਕਿੰਗ ਟੀਮਾਂ ਵਲੋਂ ਨਸ਼ਿਆਂ ਤੇ ਹੋਰ ਅਣਅਧਿਕਾਰਤ ਤੱਤਾਂ ਸਮੇਤ ਕਿਸੇ ਵੀ ਪਾਬੰਦੀਸ਼ੁਦਾ ਵਸਤੂ ਦਾ ਪਤਾ ਲਗਾਉਣ ਤੇ ਜ਼ਬਤ ਕਰਨ ਲਈ ਜੇਲ੍ਹ ਦੇ ਅਹਾਤੇ ਦੀ ਵਿਆਪਕ ਛਾਪੇਮਾਰੀ ਕੀਤੀ ਗਈ | ਮੋਗਾ ਪੁਲਿਸ ਵਲੋਂ ਸਪਸ਼ਟ ਸੰਦੇਸ਼ ਦਿੱਤਾ ਗਿਆ ਕਿ ਉਹ ਸਾਰੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ | ਮੋਗਾ ਪੁਲਿਸ ਇਲਾਕਾ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਵਿੱਖ ਵਿਚ ਵੀ ਅਜਿਹੇ ਕਦਮ ਚੁੱਕਦੀ ਰਹੇਗੀ |

ਪਿਛਲੀ ਖ਼ਬਰ ਫਰਵਾਂਹ ਵਾਲੀ 'ਚ ਲੱਗੇ ਸਾਲਾਨਾ ਮੇਲੇ ਦੌਰਾਨ ਗਾਇਕ ਜਸਵਿੰਦਰ ਜੱਸੀ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਪੁਲਿਸ ਵਲੋਂ ਪੰਜ ਨਾਜਾਇਜ਼ ਪਿਸਟਲਾਂ ਸਮੇਤ 5 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।