18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਡਿਪਟੀ ਕਮਿਸ਼ਨਰ ਨਾਲ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਸੰਬੰਧੀ ਵਿਚਾਰ-ਵਟਾਂਦਰਾ

ਅਜੀਤ ਡੈਸਕ 17-06-2025
ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਸ਼ਹਿਰ ਦੇ ਐਨ.ਜੀ.ਓ. ਕਲੱਬਾਂ ਨੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨਾਲ ਮੁਲਾਕਾਤ ਕਰ ਕੇ ਸ਼ਹਿਰ ਵਿਚ ਟਰੈਫ਼ਿਕ ਸਮੱਸਿਆ ਨੂੰ ਹੋਰ ਬਿਹਤਰ ਸੁਧਾਰਨ ਦੀ ਮੰਗ ਕੀਤੀ | ਮੀਟਿੰਗ ਵਿਚ ਗਰੇਟ ਪੰਜਾਬ ਪਿ੍ੰਟਰ ਦੇ ਐਮ.ਡੀ. ਅਤੇ ਸਮਾਜ ਸੇਵੀ ਨਵੀਨ ਸਿੰਗਲਾ, ਲਾਇਨਜ਼ ਕਲੱਬ ਮੋਗਾ ਕਲਾਸਿਕ ਦੇ ਰਿਸੂ ਅਗਰਵਾਲ, ਐਨ.ਜੀ.ਓ. ਕੋਆਰਡੀਨੇਟਰ ਐਸ.ਕੇ. ਬਾਂਸਲ, ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਭਾਵਨਾ ਬਾਂਸਲ, ਸਮਾਜ ਸੇਵੀ ਰਾਕੇਸ਼ ਸਿਤਾਰਾ, ਸਮਾਜ ਸੇਵੀ ਹਰਪ੍ਰੀਤ ਮਿੱਕੀ, ਗੁਰਨਾਮ ਸਿੰਘ ਲਵਲੀ ਆਦਿ ਹਾਜ਼ਰ ਸਨ | ਇਸ ਮੌਕੇ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਐਨ.ਜੀ.ਓ. ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦਾ ਸ਼ਹਿਰ ਵਿਚ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਐਨ.ਜੀ.ਓ. ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਮੋਗਾ ਸ਼ਹਿਰ ਦੇ ਮੁੱਖ ਚੌਕ ਜੋਗਿੰਦਰ ਸਿੰਘ ਚੌਕ 'ਤੇ ਟਰੈਫ਼ਿਕ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ, ਪਰ ਫਿਰ ਵੀ ਕੁਝ ਬੱਸਾਂ ਮੁੱਖ ਚੌਕ 'ਤੇ ਯਾਤਰੀਆਂ ਨੂੰ ਚੁੱਕਦੀਆਂ ਅਤੇ ਛੱਡਦੀਆਂ ਹਨ, ਜਿਸ ਕਾਰਨ ਟਰੈਫ਼ਿਕ ਸਮੱਸਿਆ ਪੈਦਾ ਹੁੰਦੀ ਹੈ ਅਤੇ ਐਂਬੂਲੈਂਸਾਂ ਨੂੰ ਵੀ ਲੰਘਣ ਵਿਚ ਕਾਫ਼ੀ ਸਮਾਂ ਲੱਗਦਾ ਹੈ ਜਿਸ ਕਾਰਨ ਲੋਕਾਂ ਨੂੰ ਟਰੈਫ਼ਿਕ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ 'ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਮੱਸਿਆ ਸੁਣੀ ਅਤੇ ਇਸ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਈ ਛਬੀਲ ਅਗਲੀ ਖ਼ਬਰ ਉਪ ਚੋਣ ਜਿੱਤ ਕੇ ਅਕਾਲੀ ਦਲ ਇਤਿਹਾਸ ਸਿਰਜੇਗਾ-ਮਾਹਲਾ, ਗਿੱਲ, ਗਗੜਾ, ਸੀਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।