ਬਾਘਾ ਪੁਰਾਣਾ, 16 ਜੂਨ (ਟਿੰਕੂ ਕਾਠਪਾਲ)- ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਫੋਟੋ ਐਸੋਸੀਏਸ਼ਨ ਦੀ ਇਕਾਈ ਬਾਘਾ ਪੁਰਾਣਾ ਵਲੋਂ ਸਥਾਨਕ ਸ਼ਹਿਰ ਕੋਟਕਪੂਰਾ ਰੋਡ ਬੱਸ ਸਟੈਂਡ ਦੇ ਸਾਹਮਣੇ ਠੰਢੇ ਮਿੱਠੇ ਜਲ ਦੀ ਛਬੀਲ ਲਾ ਕੇ ਆਉਂਦੇ ਜਾਂਦੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾਇਆ ਗਿਆ | ਇਸ ਮੌਕੇ ਬਾਘਾ ਪੁਰਾਣਾ ਇਕਾਈ ਦੇ ਪ੍ਰਧਾਨ ਜਗਰੂਪ ਸਿੰਘ ਜੱਗਾ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਸੰਦੇਸ਼ 'ਤੇ ਚਲਦਿਆਂ ਹੋਇਆਂ ਪੈ ਰਹੀ ਅੱਤ ਦੀ ਗਰਮੀ ਨੂੰ ਧਿਆਨ ਵਿਚ ਰੱਖਦਿਆਂ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਾ ਕੇ ਰਾਹਗੀਰਾਂ ਨੂੰ ਜਲ ਛਕਾਇਆ ਗਿਆ | ਪੰਜਾਬ ਫੋਟੋਗ੍ਰਾਫਰ ਇਕਾਈ ਬਾਘਾ ਪੁਰਾਣਾ ਦੇ ਆਗੂਆਂ ਨੇ ਦੱਸਿਆ ਕਿ ਇਹ ਛਬੀਲ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਲਾਈ ਗਈ ਹੈ | ਇਸ ਮੌਕੇ ਇਕਾਈ ਦੇ ਸਕੱਤਰ ਖ਼ਜ਼ਾਨਚੀ ਮੈਂਬਰ ਅਤੇ ਹੋਰ ਹਾਜ਼ਰ ਸਨ |