18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਬੱਚਿਆਂ ਲਈ ਧਾਰਮਿਕ ਕਲਾਸਾਂ ਲਗਾਈਆਂ

ਅਜੀਤ ਡੈਸਕ 17-06-2025
ਕੋਟ ਈਸੇ ਖਾਂ, 16 ਜੂਨ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ)-ਛੋਟੇ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਤੇ ਸਿੱਖ ਰਹੁ ਰੀਤਾਂ ਨਾਲ ਜੋੜੀ ਰੱਖਣ ਦੇ ਮਨੋਰਥ ਨਾਲ ਬੱਚਿਆਂ ਦੀਆਂ ਗੁਰਬਾਣੀ ਕਲਾਸਾਂ ਦੀ ਲੜੀ ਦੇ ਤਹਿਤ ਇਸ ਵਾਰ ਸਤਿਨਾਮ ਸਰਬ ਕਲਿਆਣ ਟਰੱਸਟ ਦੇ ਮੋਗਾ ਜੋਨ ਦੇ ਸੁਪਰਵਾਈਜ਼ਰ ਭਾਈ ਹਰਦੀਪ ਸਿੰਘ ਲੋਪੋਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਵਿਖੇ ਗਲੋਬਲ ਵਿਜਡਮ ਕਾਨਵੈਂਟ ਸਕੂਲ ਧਰਮਕੋਟ ਦੇ ਅਧਿਆਪਕ ਹਰਵਿੰਦਰ ਕੌਰ ਵਲੋਂ ਧਾਰਮਿਕ ਕਲਾਸਾਂ ਲਗਾਈਆਂ ਗਈਆਂ | ਜਿਸ ਵਿਚ ਬੱਚਿਆਂ ਨੂੰ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੀ ਸੰਥਿਆ ਤੋਂ ਇਲਾਵਾ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਗੁਰ ਇਤਿਹਾਸ ਬਾਰੇ ਦੱਸਿਆ ਗਿਆ ਧਾਰਮਿਕ ਫ਼ਿਲਮ ਦਿਖਾਈ ਗਈ | ਉਪਰੰਤ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਦਾ ਸੁਣ ਕੇ ਟੈੱਸਟ ਲਿਆ ਗਿਆ ਅਤੇ ਪੰਜਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆਂ ਦਾ ਲਿਖਤੀ ਪ੍ਰੀਖਿਆ ਹੋਈ ਜਿਸ ਵਿਚ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਨਾਮ ਅਤੇ ਟਰੱਸਟ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਇਨ੍ਹਾਂ ਕਲਾਸਾਂ 'ਚ ਰੋਜ਼ਾਨਾ ਹਾਜ਼ਰ ਹੋਣ ਵਾਲੇ ਬਾਕੀ ਬੱਚਿਆਂ ਨੂੰ ਸਰਟੀਫਿਕੇਟ ਤੋਂ ਇਲਾਵਾ ਕਾਪੀਆਂ ਪੈਨਸਿਲਾਂ ਦੇ ਕੇ ਹੌਸਲਾ ਅਫਜਾਈ ਕੀਤੀ | ਇਸ ਮੌਕੇ ਗੁਰਦੁਆਰਾ ਕਮੇਟੀ ਮੈਂਬਰ ਅਤੇ ਨਗਰ ਪੰਚਾਇਤ ਕੌਂਸਲਰ ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਟਰੱਸਟ ਵਲੋਂ ਬੱਚਿਆਂ ਨੂੰ ਧਰਮ ਨਾਲ ਜੋੜਨ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਤੇ ਇਸ ਤਰ੍ਹਾਂ ਦੇ ਕੈਂਪਾਂ ਵਿਚ ਸਭ ਨੂੰ ਵੱਧ ਚੜ ਕੇ ਸਹਿਯੋਗ ਕਰਨਾ ਚਾਹੀਦਾ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਬਾਜ ਸਿੰਘ, ਭਾਈ ਬਲਵੀਰ ਸਿੰਘ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਲੁਧਿਆਣਾ ਰੈਲੀ 'ਲਈ ਸਾਬਕਾ ਵਿਧਾਇਕ ਲੋਹਗੜ੍ਹ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਹੋਵੇਗਾ-ਪਾਂਧੀ, ਗਰਗ <br/> ਅਗਲੀ ਖ਼ਬਰ ਕੈਂਬਰਿਜ ਕਾਨਵੈਂਟ ਸਕੂਲ ਕੋਟ ਈਸੇ ਖਾਂ ਵਿਖੇ ਵਿਦਿਆਰਥੀਆਂ ਨੇ ਮਨਾਇਆ ਪਿਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।