18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਲੁਧਿਆਣਾ ਰੈਲੀ 'ਲਈ ਸਾਬਕਾ ਵਿਧਾਇਕ ਲੋਹਗੜ੍ਹ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਹੋਵੇਗਾ-ਪਾਂਧੀ, ਗਰਗ <br/>

ਅਜੀਤ ਡੈਸਕ 17-06-2025
ਕੋਟ ਈਸੇ ਖਾਂ, 16 ਜੂਨ (ਨਿਰਮਲ ਸਿੰਘ ਕਾਲੜਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਪਾਂਧੀ ਤੇ ਕਾਂਗਰਸ ਪਾਰਟੀ ਦੇ ਯੂਥ ਸ਼ਹਿਰੀ ਪ੍ਰਧਾਨ ਗੋਪਾਲ ਗਰਗ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੁਧਿਆਣਾ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਅੱਜ 17 ਜੂਨ ਨੂੰ ਧਰਮਕੋਟ ਤੋਂ ਵੱਡਾ ਕਾਫ਼ਲਾ ਲੁਧਿਆਣਾ ਰੈਲੀ ਵਿਚ ਸ਼ਾਮਿਲ ਹੋਵੇਗਾ | ਉਨ੍ਹਾਂ ਨੇ ਹਲਕਾ ਧਰਮਕੋਟ ਦੇ ਸਮੂਹ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੂੰ 17 ਨੂੰ ਜੂਨ ਨੂੰ ਠੀਕ 1 ਵਜੇ ਦੁਪਹਿਰ ਲੋਹਗੜ੍ਹ ਦੇ ਗ੍ਰਹਿ ਪਹੁੰਚਣ ਦੀ ਅਪੀਲ ਕੀਤੀ | ਗੱਲਬਾਤ ਕਰਦੇ ਸਮੇਂ ਉਪਰੋਕਤ ਆਗੂਆਂ ਤੋਂ ਇਲਾਵਾ ਉਨ੍ਹਾਂ ਨਾਲ ਲਖਵੀਰ ਸਿੰਘ ਲੱਖਾ ਭਾਊ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਰਾਜਪੂਤ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਉਣ ਲਈ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ-ਮਨਜੀਤ ਸਿੰਘ ਰਾਏ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਬੱਚਿਆਂ ਲਈ ਧਾਰਮਿਕ ਕਲਾਸਾਂ ਲਗਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।