18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਉਣ ਲਈ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ-ਮਨਜੀਤ ਸਿੰਘ ਰਾਏ

ਅਜੀਤ ਡੈਸਕ 17-06-2025
ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-2014 'ਚ ਦੇਸ਼ ਵਿਚ ਸੱਤਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਗ਼ਰੀਬਾਂ, ਲੋੜਵੰਦਾਂ ਅਤੇ ਆਮ ਲੋਕਾਂ ਲਈ ਨਵੀਆਂ ਯੋਜਨਾਵਾਂ ਬਣਾਈਆਂ ਹਨ ਅਤੇ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ 'ਤੇ ਇਨ੍ਹਾਂ ਯੋਜਨਾਵਾਂ ਦਾ ਲਾਭ ਪਹੁੰਚਾਇਆ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਦੇਸ਼ ਭਰ ਵਿਚ ਵੱਖ-ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ 11 ਸਾਲਾਂ ਵਿਚ ਪ੍ਰਾਪਤੀਆਂ ਬਾਰੇ ਜਾਣੂੰ ਕਰਵਾਉਣ ਲਈ 18, 19 ਤੇ 20 ਜੂਨ ਨੂੰ ਮੋਗਾ ਜ਼ਿਲ੍ਹੇ ਵਿਚ ਬੱਸ ਸਟੈਂਡ, ਰੇਲਵੇ ਸਟੇਸ਼ਨ, ਡਾਕਘਰ ਅਤੇ ਹੋਰ ਥਾਵਾਂ 'ਤੇ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਤਾਂ ਜੋ ਆਮ ਲੋਕਾਂ ਨੂੰ ਪ੍ਰਧਾਨ ਮੰਤਰੀ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਮਿਲ ਸਕੇ | ਉਪਰੋਕਤ ਵਿਚਾਰ ਭਾਜਪਾ ਦੇ ਮੋਗਾ ਜ਼ਿਲ੍ਹਾ ਸਹਿ-ਇੰਚਾਰਜ ਮਨਜੀਤ ਸਿੰਘ ਰਾਏ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪੁਰਾਣੀ ਦਾਣਾ ਮੰਡੀ ਵਿਖੇ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਚ ਮੰਡਲ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਮੋਗਾ ਦੇ ਪਿੰਡ ਲੰਢੇਕੇ ਵਿਚ ਦੂਜੀਆਂ ਰਾਜਨੀਤਕ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਮਰਦਾਂ ਅਤੇ ਔਰਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਆਈ.ਟੀ. ਸੈੱਲ ਇੰਚਾਰਜ ਮੁਕੇਸ਼ ਸ਼ਰਮਾ, ਮੰਡਲ ਪ੍ਰਧਾਨ ਸੁਖਬੀਰ ਸਿੰਘ, ਮੰਡਲ ਪ੍ਰਧਾਨ ਗੁਰਚਰਨ ਸਿੰਘ, ਮੰਡਲ ਪ੍ਰਧਾਨ ਸੋਨੀ ਭੱਟੀ, ਮੰਡਲ ਪ੍ਰਧਾਨ ਬਾਘਾ ਪੁਰਾਣਾ ਦੀਪਕ ਤਲਵਾਰ, ਸੁਕੇਸ਼ ਸੂਦ, ਮੰਡਲ ਪ੍ਰਧਾਨ ਸ਼ਸ਼ੀਕਾਂਤ ਪਾਂਡੇ, ਗਗਨ ਲੂੰਬਾ, ਰਵਿੰਦਰ ਗਰੋਵਰ, ਹੈਪੀ ਢੇਸੀ, ਜਗਸੀਰ ਸਿੰਘ, ਅਮਨਦੀਪ ਮਦਾਨ, ਮੰਡਲ ਪ੍ਰਧਾਨ ਚਮਨ ਲਾਲ ਸਮਾਲਸਰ, ਜਤਿੰਦਰ ਚੱਢਾ, ਸਤਪਾਲ ਵਤਸ, ਨਰਿੰਦਰ ਸਿੰਘ, ਹੇਮੰਤ ਸੂਦ, ਗੁਲਸ਼ਨ ਕੁਮਾਰ, ਵਿਸ਼ਾਲ ਕੁਮਾਰ, ਅਮਨਪ੍ਰੀਤ ਕੌਰ, ਨਰਿੰਦਰਪਾਲ ਸਿੰਘ, ਗੁਰਮੀਤ ਸਿੰਘ, ਸਚਿਨ ਗਰਗ ਅਤੇ ਹੋਰ ਅਹੁਦੇਦਾਰ ਮੌਜੂਦ ਸਨ | ਭਾਜਪਾ ਦੇ ਮੋਗਾ ਜ਼ਿਲ੍ਹਾ ਸਹਿ-ਇੰਚਾਰਜ ਮਨਜੀਤ ਸਿੰਘ ਰਾਏ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਗ਼ਰੀਬ ਲੋਕਾਂ ਦੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੇ ਦੇਸ਼ ਵਿਚ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਆਦਿ ਲਾਗੂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ ਦੇ ਜ਼ਮੀਨੀ ਪੱਧਰ 'ਤੇ ਮਿਲ ਰਹੇ ਲਾਭਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਦੂਜੀਆਂ ਰਾਜਨੀਤਕ ਪਾਰਟੀਆਂ ਤੋਂ ਨਿਰਾਸ਼ ਹੋ ਕੇ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ | ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਲੰਢੇਕੇ ਤੋਂ ਗਗਨਦੀਪ ਕੌਰ, ਜਗਤਾਰ ਸਿੰਘ, ਸੁਖਪਾਲ ਸਿੰਘ, ਬਲਦੇਵ ਸਿੰਘ, ਸੁਨੀਲ ਕੁਮਾਰ, ਅਮਰਵਤੀ ਗੁਪਤਾ, ਰਾਜੂ ਦੇਵੀ, ਤਮੰਨਾ, ਆਰਤੀ, ਸੰਦੀਪ ਕੁਮਾਰ ਸ਼ਰਮਾ, ਰਵੀ ਦੱਤ ਸ਼ਰਮਾ, ਰੇਖਾ ਦੇਵੀ, ਮਲਕੀਤ ਸਿੰਘ ਆਦਿ ਭਾਜਪਾ ਵਿਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਭਾਜਪਾ ਵਿਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਪਾਰਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼- ਮਾਤਾ ਸੱਤਿਆ ਵੰਤੀ <br/> ਅਗਲੀ ਖ਼ਬਰ ਲੁਧਿਆਣਾ ਰੈਲੀ 'ਲਈ ਸਾਬਕਾ ਵਿਧਾਇਕ ਲੋਹਗੜ੍ਹ ਦੀ ਅਗਵਾਈ ਹੇਠ ਕਾਫ਼ਲਾ ਰਵਾਨਾ ਹੋਵੇਗਾ-ਪਾਂਧੀ, ਗਰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।