17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੁਰੂ ਨਾਨਕ ਮੋਦੀਖ਼ਾਨਾ ਦਾ ਹੋਇਆ 257ਵਾਂ ਰਾਸ਼ਨ ਵੰਡ ਸਮਾਗਮ

ਅਜੀਤ ਡੈਸਕ 17-06-2025
ਮੋਗਾ, 16 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਸ਼ਹਿਰ ਦੀ ਉੱਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਮੋਦੀਖ਼ਾਨਾ ਜੋ ਕਿ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਵਿਚ ਚੱਲ ਰਹੀ ਹੈ ਤੇ ਇਹ ਸੰਸਥਾ ਜਿੱਥੇ ਹੋਰ ਸਮਾਜਿਕ ਕੰਮਾਂ ਕਰ ਕੇ ਇਕ ਮੰਨੀ ਜਾਂਦੀ ਹੈ, ਉੱਥੇ ਇਹ ਸੰਸਥਾ ਪਿਛਲੇ 19 ਸਾਲਾਂ ਤੋਂ 70 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਰਾਸ਼ਨ ਤਕਸੀਮ ਕਰਦੀ ਹੈ ਤੇ ਇਸ ਵਾਰ ਵੀ 257ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਧਾਰਮਿਕ ਰਵਾਇਤ ਅਨੁਸਾਰ ਗ੍ਰੰਥੀ ਸਿੰਘਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਉਪਰੰਤ ਕੀਰਤਨ ਤੇ ਅਰਦਾਸ ਬੇਨਤੀ ਤੋਂ ਬਾਅਦ ਰਾਸ਼ਨ ਤਕਸੀਮ ਕਰਨ ਦੀ ਰਸਮ ਅਦਾ ਕੀਤੀ ਗਈ ਤੇ ਰਾਸ਼ਨ ਤਕਸੀਮ ਸ਼ਹਿਰ ਦੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਲਾਲੀ ਰਣੀਆ ਨੇ ਕੀਤੀ | ਇਸ ਮੌਕੇ ਗੁਰਪ੍ਰੀਤ ਸਿੰਘ ਲਾਲੀ ਰਣੀਆ ਨੇ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਮੋਦੀਖ਼ਾਨਾ ਦਾ ਇਹ ਅੱਜ ਦੇ ਮੌਜੂਦਾ ਦੌਰ ਵਿਚ ਇਕ ਵੱਡਾ ਉਪਰਾਲਾ ਹੈ ਤੇ ਸਿੱਖ ਧਰਮ ਦੀ ਇਹ ਪਹਿਲੀ ਰਵਾਇਤ ਹੈ ਕਿ ਲੋੜਵੰਦਾਂ ਦੀ ਮਦਦ ਕੀਤੀ ਜਾਵੇ ਤੇ ਉਨ੍ਹਾਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਹੀ ਗੁਰੂ ਨਾਨਕ ਮੋਦੀਖ਼ਾਨਾ ਲੋੜਵੰਦਾਂ ਦੀ ਮਦਦ ਕਰ ਰਿਹਾ ਹੈ | ਇਸ ਮੌਕੇ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਸਮਾਜ ਸੇਵੀ ਲੋਕਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਚੱਲ ਰਹੀ ਹੈ ਤੇ ਉਹ ਤਹਿ ਦਿਲੋਂ ਰਿਣੀ ਹਨ ਜਿਹੜੇ ਉਨ੍ਹਾਂ ਨੂੰ ਸਹਿਯੋਗ ਦੇ ਰਹੇ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਕੁਲਦੀਪ ਸਿੰਘ ਸੇਖਾ, ਰਣਜੀਤ ਸਿੰਘ ਮਾਲਵਾ, ਹਰਦੇਵ ਸਿੰਘ ਚਾਨਾ, ਭਜਨ ਸਿੰਘ ਸੱਗੂ, ਗੁਰਚਰਨ ਸਿੰਘ ਹੀਰੋ ਹਾਂਡਾ, ਗੁਰਚਰਨ ਸਿੰਘ ਚਾਨਾ, ਹਰਜਿੰਦਰ ਸਿੰਘ, ਰਾਜੂ ਮਹੇਸ਼ਰੀ, ਮੁਕੰਦ ਸਿੰਘ ਠੇਕੇਦਾਰ, ਵਿਜੇ ਪ੍ਰਾਪਰਟੀ ਡੀਲਰ, ਹਰਵਿੰਦਰ ਸਿੰਘ, ਬਲਦੇਵ ਸਿੰਘ ਸ਼ੇਰੇ ਪੰਜਾਬ ਕਲਾਥ ਹਾਊਸ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸਿਮਰਨ ਕਰਨ ਨਾਲ ਦੁੱਖਾਂ ਕਲੇਸ਼ਾਂ ਦਾ ਨਾਸ਼ ਹੁੰਦਾ ਹੈ- ਰਾਗੀ ਨਵਦੀਪ ਸਿੰਘ ਮਨਾਵਾਂ ਅਗਲੀ ਖ਼ਬਰ ਨਾਮਦੇਵ ਸਿੰਘ ਨੇ ਉੱਚ ਅਫ਼ਸਰ ਦਾ ਕੀਮਤੀ ਮੋਬਾਈਲ ਕੀਤਾ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।