30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜਮਹੂਰੀ ਅਧਿਕਾਰ ਸਭਾ ਮੋਗਾ ਨੇ ਅਣ-ਐਲਾਨੀ ਐਮਰਜੈਂਸੀ ਦੀ ਕੀਤੀ ਨਿਖੇਧੀ

ਅਜੀਤ ਡੈਸਕ 18-06-2025
ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਜਮਹੂਰੀ ਅਧਿਕਾਰ ਸਭਾ ਇਕਾਈ ਮੋਗਾ ਦੀ ਮੀਟਿੰਗ ਨੇਚਰ ਪਾਰਕ ਵਿਖੇ ਸਰਬਜੀਤ ਸਿੰਘ ਦਾਉਧਰ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਅਣ ਐਲਾਨੀ ਐਮਰਜੈਂਸੀ ਰਾਹੀਂ ਲੋਕ ਪੱਖੀ ਸੋਸ਼ਲ ਮੀਡੀਆ ਪੱਤਰਕਾਰਾਂ 'ਤੇ ਪਰਚੇ ਦਰਜ ਕਰਨ, ਗਿ੍ਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਡਰਾਉਣਾ ਧਮਕਾਉਣਾ ਅਤੀ ਨਿੰਦਣਯੋਗ ਹੈ | ਦਰਸ਼ਨ ਸਿੰਘ ਤੂਰ ਜ਼ਿਲ੍ਹਾ ਸਕੱਤਰ ਨੇ ਦੱਸਿਆ ਕਿ ਜਥੇਬੰਦੀ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਫ਼ਿਰਕੂ ਫ਼ਾਸ਼ੀਵਾਦੀ ਨੀਤੀਆਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਚੇਤੰਨ ਕਰਨ ਲਈ ਲੋਕਾਂ ਦੀਆਂ ਪਿੰਡ ਪੱਧਰ 'ਤੇ ਮੀਟਿੰਗਾਂ ਕਰਵਾਈਆਂ ਜਾਣਗੀਆਂ | ਸਰਕਾਰ ਦੇ ਆਰ.ਐਸ.ਐਸ. ਦੇ ਫ਼ਿਰਕੂ ਫਾਸ਼ੀ ਏਜੰਡੇ ਦਾ ਡਟਵਾਂ ਵਿਰੋਧ ਕਰਨ ਲਈ ਲੋਕਾਂ ਨੂੰ ਜਥੇਬੰਦ ਕੀਤਾ ਜਾਵੇਗਾ | ਪ੍ਰੇਮ ਕੁਮਾਰ, ਚਮਕੌਰ ਸਿੰਘ, ਵਿਜੈ ਕੁਮਾਰ, ਬਲਕਾਰ ਸਿੰਘ ਅਤੇ ਮੋਹਣ ਸਿੰਘ ਨੇ ਸੰਸਾਰ ਪੱਧਰ ਤੇ ਜੰਗ ਵਰਗੇ ਮਹੌਲ ਬਣਾਉਣ ਲਈ ਇਜ਼ਰਾਇਲ ਦੁਆਰਾ ਇਰਾਕ ਤੇ ਕੀਤੇ ਜਾ ਰਹੇ ਹਮਲਿਆਂ ਅਤੇ ਨਿਹੱਥੇ ਅਤੇ ਨਿਹੱਥੇ ਲੋਕਾਂ ਨੂੰ ਮਾਰਨ ਮੁਕਾਉਣ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਇਜ਼ਰਾਇਲ ਵਲੋਂ ਗਾਜਾ 'ਤੇ ਕੀਤੇ ਜਾ ਕੇ ਹਮਲਿਆਂ ਅਤੇ ਆਪ ਜਨਤਾ 'ਤੇ ਕੀਤੇ ਜਾ ਰਹੇ ਜਬਰ ਜੁਲਮ ਦੀ ਵੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਅਮਰੀਕਨ ਅਤੇ ਹੋਰ ਸਾਮਰਾਜੀ ਮੁਲਕਾਂ ਵਲੋਂ ਇਜ਼ਰਾਇਲ ਦੀ ਕੀਤੀ ਜਾ ਰਹੀ ਅੰਨ੍ਹੀ ਹਮਾਇਤ ਨੂੰ ਸਮੁੱਚੀ ਦੁਨੀਆਂ ਦੇ ਕਿਰਤੀ ਕਾਮੇ ਲੋਕਾਂ ਲਈ ਖ਼ਤਰਨਾਕ ਕਰਾਰ ਦਿੱਤਾ | ਕੇਂਦਰ ਸਰਕਾਰ ਦੁਆਰਾ ਛੱਤੀਸਗੜ੍ਹ ਦੇ ਜਲ ਜੰਗਲ, ਜ਼ਮੀਨ ਅਤੇ ਧਰਤੀ ਹੇਠਲੇ ਕੁਦਰਤੀ ਸੋਮੇ ਸਾਮਰਾਜੀ ਮੁਲਕਾਂ, ਅਡਾਨੀਆਂ, ਅੰਬਾਨੀਆਂ ਅਤੇ ਦੇਸ਼ ਵਿਦੇਸ਼ ਦੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਦੇਣ ਲਈ ਕੁਦਰਤੀ ਸਾਧਨਾਂ ਦੀ ਰਾਖੀ ਕਰ ਰਹੇ ਆਦਿ ਵਾਸੀ ਲੋਕਾਂ 'ਤੇ ਕੀਤੇ ਜਾ ਰਹੇ ਜਬਰ ਜੁਲਮ ਅਤੇ ਕਤਲਾਂ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ | ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਦੋ ਸਾਥੀ ਦਰਸ਼ਨ ਸਿੰਘ ਤੂਰ ਅਤੇ ਮੋਹਣ ਸਿੰਘ 25 ਜੁਲਾਈ ਨੂੰ ਜਮਹੂਰੀ ਅਧਿਕਾਰ ਸਭਾ ਦੀ ਸੂਬਾ ਕਨਵੈੱਨਸ਼ਨ 'ਚ ਸ਼ਾਮਿਲ ਹੋਣ ਲਈ ਜਾਣਗੇ |
ਪਿਛਲੀ ਖ਼ਬਰ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਇਤਰਾਜ਼ਾਂ ਦਾ ਮੌਕੇ 'ਤੇ ਨਿਪਟਾਰਾ ਅਗਲੀ ਖ਼ਬਰ ਦਿੱਲੀ ਵਿਚ ਮੌਸਮ ਹੋਇਆ ਸੁਹਾਵਣਾ, ਮੀਂਹ ਅਤੇ ਠੰਢੀ ਹਵਾ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।