30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਇਤਰਾਜ਼ਾਂ ਦਾ ਮੌਕੇ 'ਤੇ ਨਿਪਟਾਰਾ

ਅਜੀਤ ਡੈਸਕ 18-06-2025
ਮੋਗਾ/ਸਮਾਲਸਰ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਜੰਟ ਕਲਸੀ ਲੰਡੇ)-ਲਾਲ ਲਕੀਰ ਦੇ ਅਧੀਨ ਆਉਂਦੇ ਪੇਂਡੂ ਖੇਤਰਾਂ ਵਿਚ ਜਾਇਦਾਦ ਨਾਲ ਸੰਬੰਧਿਤ ਵਿਵਾਦਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ ਮੇਰਾ ਘਰ ਮੇਰਾ ਨਾਮ/ਸਵਾਮੀਤਵ ਯੋਜਨਾ ਅਸਲ ਵਿਚ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦਾ ਕਾਨੂੰਨੀ ਹੱਕ ਪ੍ਰਾਪਤ ਕਰਨ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ | ਇਹ ਪ੍ਰਗਟਾਵਾ ਤਹਿਸੀਲਦਾਰ ਬਾਘਾਪੁਰਾਣਾ ਵਿਕਾਸ ਸ਼ਰਮਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਨੂੰ ਡਿਜੀਟਲ ਰੂਪ ਵਿਚ ਮਜਬੂਤ ਕਰਨ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਹਨ | ਮੇਰਾ ਘਰ ਮੇਰਾ ਨਾਮ ਸਵਾਮੀਤਵ ਸਕੀਮ ਉਨ੍ਹਾਂ ਸਕੀਮਾਂ ਵਿਚੋਂ ਇਕ ਹੈ, ਜਿਸ ਵਿਚ ਆਬਾਦੀ ਦੇਹ ਖੇਤਰ/ਲਾਲ ਲਕੀਰ ਅਧੀਨ ਆਉਂਦੇ ਮਕਾਨਾਂ ਅਤੇ ਪਲਾਟਾਂ ਦੀ ਸਹੀ ਮਾਲਕੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਰਾਜ ਵਿਚ ਪ੍ਰਾਪਰਟੀ ਕਾਰਡ ਜਾਰੀ ਕੀਤੇ ਜਾ ਰਹੇ ਸਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਪੇਂਡੂ ਲੋਕਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਦੇ ਦਸਤਾਵੇਜ਼ ਬਣਾਉਣ ਦਾ ਅਧਿਕਾਰ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਰਥਿਕ ਉਦੇਸ਼ਾਂ ਲਈ ਆਪਣੀ ਜਾਇਦਾਦ ਦੀ ਵਰਤੋਂ ਕਰ ਸਕਣ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਨਿਰਦੇਸ਼ਾਂ ਅਧੀਨ ਅੱਜ ਪਿੰਡ ਪੰਜਗਰਾਈਾ ਖ਼ੁਰਦ ਪਿੰਡ ਵਿਖੇ ਇਤਰਾਜ਼ ਸੁਣੇ ਗਏ ਅਤੇ ਜ਼ਿਆਦਾਤਰ ਇਤਰਾਜ਼ਾਂ ਦਾ ਮੌਕੇ ਉਪਰ ਹੀ ਨਿਪਟਾਰਾ ਕੀਤਾ ਗਿਆ | ਹੁਣ ਮਿਤੀ 19 ਜੂਨ ਨੂੰ ਸਵੇਰੇ 9 ਵਜੇ ਪਿੰਡ ਦੱਲੂਵਾਲਾ ਅਤੇ ਢਿੱਲਵਾਂ ਵਾਲਾ, ਮੱਲਕੇ, ਸੇਖਾ ਕਲਾਂ ਵਿਖੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਇਤਰਾਜ਼ ਸੁਣੇ ਜਾਣਗੇ | ਉਨ੍ਹਾਂ ਉਕਤ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਕਸ਼ਿਆਂ ਸੰਬੰਧੀ ਜੇਕਰ ਕੋਈ ਇਤਰਾਜ਼ ਹੈ ਤਾਂ ਪੇਸ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਪਿੰਡਾਂ ਦੇ ਨਕਸ਼ੇ ਪ੍ਰਾਪਤ ਕਰਕੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਵੱਡੇ ਫਲੈਕਸ ਬੋਰਡਾਂ ਰਾਹੀ ਪ੍ਰਦਰਸ਼ਿਤ ਕਰਕੇ 90 ਦਿਨਾਂ ਦੇ ਅੰਦਰ-ਅੰਦਰ ਨਕਸ਼ਿਆਂ ਵਿਚਲੀਆਂ ਤਰੁੱਟੀਆਂ ਸਬੰਧੀ ਇਤਰਾਜ਼ ਮੰਗੇ ਜਾ ਰਹੇ ਹਨ |
ਪਿਛਲੀ ਖ਼ਬਰ ਸਵੇਰ ਸਾਰ ਪਏ ਭਾਰੀ ਮੀਂਹ ਕਾਰਨ ਕਿਸਾਨ ਬਾਗੋ-ਬਾਗ <br/> ਅਗਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਮੋਗਾ ਨੇ ਅਣ-ਐਲਾਨੀ ਐਮਰਜੈਂਸੀ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।