30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਨਿਯੁਕਤੀ ਪੱਤਰ ਵੰਡੇ

ਅਜੀਤ ਡੈਸਕ 18-06-2025
ਸਮਾਲਸਰ, 17 ਜੂਨ (ਗੁਰਜੰਟ ਕਲਸੀ ਲੰਡੇ)-ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਜੀ. ਟੀ. ਬੀ. ਗੜ੍ਹ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ | ਇਹ ਨਿਯੁਕਤੀ ਪੱਤਰ ਨਾਮੀ ਕੰਪਨੀ ਸਨਾਥਨ ਪੌਲੀਕਾਟ ਪ੍ਰਾਈਵੇਟ ਲਿਮਟਿਡ ਦੁਆਰਾ ਚੁਣੇ ਗਏ | ਕੈਮੀਕਲ ਇੰਜੀਨੀਅਰਿੰਗ ਵਿਭਾਗ ਦੇ ਚਾਰ ਵਿਦਿਆਰਥੀਆਂ ਨੂੰ ਇਸ ਕਾਲਜ ਦੇ ਪਿ੍ੰਸੀਪਲ ਪਰਮਿੰਦਰ ਕੌਰ ਧਾਲੀਵਾਲ ਵਲੋਂ ਵੰਡੇ ਗਏ | ਇਨ੍ਹਾਂ ਵਿਦਿਆਰਥੀਆਂ ਦੀ ਚੋਣ ਕੰਪਨੀ ਦੁਆਰਾ ਆਪਣੇ ਚੱਲ ਰਹੇ ਪ੍ਰੋਜੈਕਟ ਮੰਡੀ ਗੋਬਿੰਦਗੜ੍ਹ ਜ਼ਿਲ੍ਹਾ ਲੁਧਿਆਣਾ ਵਿਖੇ ਪਲੇਸਮੈਂਟ ਡਰਾਈਵ ਦੌਰਾਨ ਕੀਤੀ ਗਈ | ਇਸ ਕੰਪਨੀ ਵਲੋਂ ਕਾਲਜ ਦੇ ਕੈਮੀਕਲ ਵਿਭਾਗ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ ਗਈ ਲਈ | ਕੰਪਨੀ ਵਲੋਂ ਜਾਰੀ ਕੀਤੇ ਨਿਯੁਕਤੀ ਪੱਤਰ ਅਨੁਸਾਰ ਵਿਦਿਆਰਥੀ 18 ਜੂਨ ਨੂੰ ਜੁਆਇਨ ਕਰ ਰਹੇ ਹਨ ਅਤੇ ਚੁਣੇ ਗਏ ਵਿਦਿਆਰਥੀਆਂ ਨੂੰ ਕੰਪਨੀ ਵਲੋਂ 3 ਲੱਖ ਦਾ ਸਾਲਾਨਾ ਪੈਕੇਜ ਦਿੱਤਾ ਜਾਵੇਗਾ | ਅੰਤ ਵਿਚ ਕਾਲਜ ਦੇ ਪਿ੍ੰਸੀਪਲ ਪਰਮਿੰਦਰ ਕੌਰ ਧਾਲੀਵਾਲ ਵਲੋਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਪਲੇਸਮੈਂਟ ਸਬੰਧੀ ਗਤੀਵਿਧੀਆਂ ਅਤੇ ਉਪਰਾਲੇ ਕਾਲਜ ਵਿਖੇ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਨੌਕਰੀ ਕਰਨ ਦੇ ਇੱਛੁਕ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਹੀ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਸਕਣ | ਇਸ ਸਫਲ ਪਲੇਸਮੈਂਟ ਡਰਾਈਵ ਲਈ ਕਾਲਜ ਦੇ ਪਿ੍ੰਸੀਪਲ ਵਲੋਂ ਅਫਸਰ ਇੰਚਾਰਜ ਨਰਿੰਦਰ ਸਿੰਘ, ਕੈਮੀਕਲ ਵਿਭਾਗ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਉੱਤਮਪ੍ਰੀਤ ਸਿੰਘ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ | ਇਸ ਪ੍ਰੋਗਰਾਮ ਦੌਰਾਨ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਵਿਭਾਗੀ ਮੁਖੀ ਬਰਜਿੰਦਰ ਸਿੰਘ, ਨਵਜੀਤ ਕੌਰ ਲੈਕਚਰਾਰ ਕੈਮੀਕਲ ਇੰਜੀਨੀਅਰਿੰਗ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਹੋਣ ਦਾ ਦਿੱਤਾ ਸੱਦਾ ਅਗਲੀ ਖ਼ਬਰ 21 ਨੂੰ ਜ਼ਿਲ੍ਹੇ ਭਰ 'ਚ ਮਨਾਇਆ ਜਾਵੇਗਾ ਯੋਗ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।