ਨੱਥੂਵਾਲਾ ਗਰਬੀ, 17 ਜੂਨ (ਨਵਦੀਪ ਸਿੰਘ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਹਲਕਾ ਬਾਘਾ ਪੁਰਾਣਾ ਨੇੜਲੇ ਪਿੰਡ ਦੇ ਗੁਰਦੁਆਰਾ ਬਾਬਾ ਅਤਰ ਦਾਸ ਪਿੰਡ ਨਾਥੇਵਾਲਾ (ਮੋਗਾ) ਵਿਖੇ ਪ੍ਰਬੰਧਕਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਕੁਲਬੀਰ ਸਿੰਘ ਪ੍ਰਚਾਰਕ ਵਲੋਂ ਬੱਚਿਆਂ ਨੂੰ ਗੁਰਮੁਖੀ ਲਿਪੀ, ਗੁਰ ਇਤਿਹਾਸ, ਰਹਿਤ ਮਰਿਯਾਦਾ ਦੀ ਜਾਣਕਾਰੀ ਦਿੱਤੀ ਗਈ | ਕੈਂਪ ਦੀ ਸਮਾਪਤੀ ਵਾਲੇ ਦਿਨ ਭਾਈ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਅੰਤਰਿੰਗ ਕਮੇਟੀ ਐਸ.ਜੀ.ਪੀ.ਸੀ. ਵਲੋਂ ਗੁਰਮਤਿ ਦੀਆਂ ਕਲਾਸਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ | ਬੱਚਿਆਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ ਗਈ | ਸੁਖਹਰਪ੍ਰੀਤ ਸਿੰਘ ਰੋਡੇ ਵਲੋਂ ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਆਏ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਅਤਰ ਦਾਸ ਜੀ ਦੇ ਸਮੁੱਚੇ ਪ੍ਰਬੰਧਕਾਂ ਨੇ ਇਸ ਮੌਕੇ ਹਾਜ਼ਰੀ ਭਰੀ | ਵੱਡੀ ਗਿਣਤੀ ਵਿਚ ਸੰਗਤ ਤੇ ਮਾਪੇ ਵੀ ਮੌਜੂਦ ਰਹੇ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਮੂਹ ਮੈਂਬਰ ਸਾਹਿਬਾਨ ਅਤੇ ਜਸਵਿੰਦਰ ਸਿੰਘ ਗ੍ਰੰਥੀ ਸਿੰਘ ਹਾਜ਼ਰ ਸਨ |