29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਜ਼ਿਲ੍ਹੇ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਕਾਨਫ਼ਰੰਸ

ਅਜੀਤ ਡੈਸਕ 18-06-2025
ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਹੁਕਮਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੋਗਾ ਵਲੋਂ ਜ਼ਿਲ੍ਹਾ ਮੋਗਾ ਦੇ 12ਵੀਂ ਜਮਾਤ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਕਾਨਫ਼ਰੰਸ ਲਗਾਈ ਗਈ ਜਿਸ ਵਿਚ ਵੱਖ-ਵੱਖ ਕਿੱਤਾ ਮਾਹਿਰਾਂ ਵਲੋਂ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਅਤੇ ਕਿੱਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਆਪਣਾ ਕਰੀਅਰ ਬਣਾਉਣ ਲਈ ਸਹੀ ਰਾਹ ਚੁਣ ਸਕਣ | ਜਾਣਕਾਰੀ ਦਿੰਦਿਆਂ ਡਿੰਪਲ ਥਾਪਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਮੋਗਾ ਨੇ ਦੱਸਿਆ ਕਿ ਇਸ ਸੈਮੀਨਾਰ ਵਿਚ ਡਾ. ਅਰਬਾਜ ਸਿੰਘ ਗਿੱਲ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮੋਗਾ ਵਲੋਂ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਪੈਰਾ-ਮੈਰੀਕਲ ਕੋਰਸਾਂ, ਬਲਜੋਤ ਸਿੰਘ ਮਾਨ ਮੱਛੀ ਪਾਲਣ ਅਫ਼ਸਰ ਮੋਗਾ ਵਲੋਂ ਵਿਦਿਆਰਥੀਆਂ ਨੂੰ ਵੈਟਰਨਰੀ, ਐਗਰੀਕਲਚਰ, ਡੇਅਰੀ ਆਦਿ ਕਿੱਤਿਆਂ ਨਾਲ ਸਬੰਧਿਤ ਕੋਰਸਾਂ, ਬਲਵਿੰਦਰ ਸਿੰਘ ਦੌਲਤਪੁਰਾ ਰਿਟਾਇਰਡ ਪ੍ਰੋਫੈਸਰ ਪੋਲੀਟੈਕਨਿਕ ਕਾਲਜ ਵਲੋਂ ਟੈਕਨੀਕਲ ਐਜੂਕੇਸ਼ਨ, ਆਰਟਸ, ਕਾਮਰਸ ਕੋਰਸਾਂ ਬਾਰੇ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਈ ਗਈ | ਇਸ ਤੋਂ ਇਲਾਵਾ ਬਲਰਾਜ ਸਿੰਘ ਖਹਿਰਾ ਕਰੀਅਰ ਕੌਂਸਲਰ ਵਲੋਂ ਵਿਦਿਆਰਥੀਆਂ ਨੂੰ ਇਕ ਚੰਗਾ ਕਰੀਅਰ ਬਣਾਉਣ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਗਏ | ਇਸ ਸੈਮੀਨਾਰ ਵਿਚ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਗਾਈਡੈਂਸ ਇੰਚਾਰਜ ਜਗਜੀਤ ਵਲੋਂ ਮੈਰੀਟੋਰੀਅਸ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ |
ਪਿਛਲੀ ਖ਼ਬਰ ਬਾਬਾ ਲਾਲ ਦਿਆਲ ਮੰਦਰ ਵਿਖੇ ਛਬੀਲ ਲਗਾਈ-ਰਾਜੇਂਦਰ ਵਧਵਾ ਅਗਲੀ ਖ਼ਬਰ ਨਾਥੇਵਾਲਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।