29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕੌਂਸਲਰ ਸਾਹਿਲ ਅਰੋੜਾ ਨੇ ਭਾਰਤ ਭੂਸ਼ਣ ਆਸ਼ੂ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਅਜੀਤ ਡੈਸਕ 18-06-2025
ਮੋਗਾ, 17 ਜੂਨ (ਅਸ਼ੋਕ ਬਾਂਸਲ)-ਲੁਧਿਆਣਾ ਵਿਖੇ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਹਰ ਪਾਰਟੀ ਦੇ ਉਮੀਦਵਾਰਾਂ ਨੇ ਆਪੋ ਆਪਣੇ ਪੱਧਰ 'ਤੇ ਚੋਣ ਸਰਗਰਮੀਆਂ ਵਿੱਢੀਆਂ ਹੋਈਆਂ ਹਨ | ਇਸੇ ਹੀ ਲੜੀ ਤਹਿਤ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵੈਸਟ ਵਿਖੇ ਵਾਰਡ ਨੰਬਰ 38 ਦੇ ਕੌਂਸਲਰ ਸਾਹਿਲ ਅਰੋੜਾ, ਉਨ੍ਹਾਂ ਦੇ ਨਾਲ ਜ਼ਿਲ੍ਹਾ ਪ੍ਰਧਾਨ ਕਾਂਗਰਸ ਅਤੇ ਸਾਬਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋ ਵਾਲੀਆ ਤੋਂ ਇਲਾਵਾ ਵਾਰਡ ਵਾਸੀ ਵਿਨੋਦ ਗੁਲਾਟੀ, ਨਰੇਸ਼ ਸ਼ਰਮਾ, ਦੇਸ਼ਵੀਰ ਸਿੰਘ, ਅਜੀਤਵਾਲ ਤੋਂ ਰਕੇਸ਼ ਕੁਮਾਰ ਚਾਵਲਾ ਉਰਫ਼ ਕਿੱਟਾ, ਨਿਹਾਲ ਸਿੰਘ ਵਾਲਾ ਤੋਂ ਆਕਾਸ਼ਦੀਪ ਸਿੰਘ ਲਾਲੀ ਨੇ ਘਰ-ਘਰ ਜਾ ਕੇ ਆਸ਼ੂ ਦੇ ਹੱਕ ਵਿਚ ਵੋਟਾਂ ਮੰਗੀਆਂ | ਇਸ ਮੌਕੇ ਕੌਂਸਲਰ ਸਾਹਿਲ ਅਰੋੜਾ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਨਾਲ ਜਿੱਥੇ ਉਨ੍ਹਾਂ ਦੇ ਨਿੱਜੀ ਸੰਬੰਧ ਹਨ, ਉੱਥੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤ ਭੂਸ਼ਣ ਆਸ਼ੂ ਨੂੰ ਜਿਤਾਓ, ਕਿਉਂਕਿ ਆਸ਼ੂ ਨੇ ਵਿਧਾਇਕ ਹੁੰਦਿਆਂ ਅਤੇ ਮੰਤਰੀ ਰਹਿੰਦਿਆਂ ਲੁਧਿਆਣਾ 'ਚ ਅਥਾਹ ਵਿਕਾਸ ਕਰਵਾਇਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨੂੰ ਵਧੀਆ ਸੇਵਾਵਾਂ ਦਿੱਤੀਆਂ ਹਨ, ਲੋਕ ਅੱਜ ਵੀ ਸਰਕਾਰ ਵਲੋਂ ਦਿੱਤੀਆਂ ਸੇਵਾਵਾਂ ਨੂੰ ਯਾਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਨਤੀਜੇ ਵਿਚ ਭਾਰਤ ਭੂਸ਼ਣ ਆਸ਼ੂ ਸ਼ਾਨਦਾਰ ਜਿੱਤ ਹਾਸਲ ਕਰਨਗੇ |
ਪਿਛਲੀ ਖ਼ਬਰ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗ ਅਗਲੀ ਖ਼ਬਰ ਬਾਬਾ ਲਾਲ ਦਿਆਲ ਮੰਦਰ ਵਿਖੇ ਛਬੀਲ ਲਗਾਈ-ਰਾਜੇਂਦਰ ਵਧਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।