29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਜਿੱਤ ਯਕੀਨੀ-ਖਣਮੁਖ, ਡੱਲਾ, ਤਲਵੰਡੀ ਭੰਗੇਰੀਆਂ

ਅਜੀਤ ਡੈਸਕ 18-06-2025
ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੁਧਿਆਣਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਜਿੱਤ ਯਕੀਨੀ ਹੈ | ਉਸ ਨੂੰ ਹਲਕੇ ਵਿਚੋਂ ਵੱਡਾ ਅਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਇਕ ਬੇਦਾਗ ਸ਼ਖਸੀਅਤ ਦੇ ਮਾਲਕ ਹੀ ਨਹੀਂ ਸਗੋਂ ਉਹ ਹਲਕੇ ਦੇ ਹਰ ਵਰਗ ਦੇ ਦੁੱਖ ਸੁੱਖ ਵਿਚ ਸ਼ਰੀਕ ਹੋਣ ਵਾਲੇ ਸ਼ਖਸ ਹਨ | ਇਸ ਲਈ ਹਲਕੇ ਅੰਦਰ ਉਨ੍ਹਾਂ ਦੀ ਇਕ ਵੱਖਰੀ ਅਤੇ ਮਜ਼ਬੂਤ ਪਹਿਚਾਣ ਹੈ | ਇਹ ਪ੍ਰਗਟਾਵਾ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਡੱਲਾ, ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਦੀ ਚੋਣ ਜੋ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਲੜੀ ਜਾ ਰਹੀ ਹੈ ਇਹ ਚੋਣ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ | ਸ਼੍ਰੋਮਣੀ ਅਕਾਲੀ ਦਲ ਦੇ ਰੁੱਸੇ ਆਗੂਆਂ ਦੇ ਮੁੜ ਤੋਂ ਪਾਰਟੀ ਵਿਚ ਵਾਪਸ ਆਉਣ 'ਤੇ ਉਨ੍ਹਾਂ ਕਿਹਾ ਕਿ ਜੋ ਆਗੂ ਮਨਮੁਟਾਵ ਕਰਕੇ ਪਾਰਟੀ ਤੋਂ ਦੂਰ ਚਲੇ ਗਏ ਸਨ ਉਹ ਹੁਣ ਵਾਪਸ ਪਰਤ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਰੁੱਸੇ ਆਗੂ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਇਨ੍ਹਾਂ ਆਗੂਆਂ ਦੇ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਨਾਲੋਂ ਵੀ ਮਜ਼ਬੂਤ ਹੋਇਆ ਹੈ | ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਹੈ ਜਿਸ ਨੇ ਪੰਜਾਬ ਦੇ ਹਿਤਾਂ ਦੀ ਲੜਾਈ ਮੋਹਰੀ ਹੋ ਕੇ ਲੜੀ ਹੈ | ਭਾਵੇਂ ਕਿ ਪਿਛਲੇ ਕੁੱਝ ਸਮੇਂ ਤੋਂ ਕੁਝ ਵਿਰੋਧੀ ਤਾਕਤਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਸ਼੍ਰੋਮਣੀ ਅਕਾਲੀ ਦਲ 2027 ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਸਰਕਾਰ ਬਣਾਏਗਾ |
ਪਿਛਲੀ ਖ਼ਬਰ ਸਵਾ ਸਾਲ ਤੋਂ ਕੋਟ ਈਸੇ ਖਾਂ 'ਚ ਹੱਡਾ ਰੋੜੀ ਬੰਦ ਹੋਣ ਕਾਰਨ ਮੁਸ਼ਕਿਲਾਂ ਬਰਕਰਾਰ ਅਗਲੀ ਖ਼ਬਰ ਪਿੰਡ ਰੌਲੀ ਤੋਂ ਮੋਗਾ ਲਿੰਕ ਸੜਕ ਦੀ ਹਾਲਤ ਬੇਹੱਦ ਤਰਸਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।