03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰ 'ਆਪ' ਨੂੰ ਜਿੱਤ ਦਾ ਫ਼ਤਵਾ ਦੇਣਗੇ- ਵਿਧਾਇਕ ਬਿਲਾਸਪੁਰ <br/>

ਅਜੀਤ ਡੈਸਕ 19-06-2025
ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਲੁਧਿਆਣਾ ਪੱਛਮੀ ਦੇ ਸੂਝਵਾਨ ਲੋਕ ਸੰਜੀਵ ਅਰੋੜਾ ਨੂੰ ਵੱਡੀ ਗਿਣਤੀ ਨਾਲ ਵੋਟ ਪਾਉਣਗੇ | ਗੱਲਬਾਤ ਕਰਨ ਸਮੇਂ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕ ਬਹੁਤ ਪੜ੍ਹੇ ਲਿਖੇ ਅਤੇ ਸੂਝਵਾਨ ਹਨ ਅਤੇ ਉਹ ਭਲੀਭਾਂਤ ਜਾਣਦੇ ਹਨ ਕਿ ਮੌਜੂਦਾ ਸਰਕਾਰ ਵਿਚ ਸਰਕਾਰ ਦਾ ਹੀ ਵਿਧਾਇਕ ਹੋਣਾ ਚਾਹੀਦਾ ਹੈ | ਇਸ ਲਈ ਸੰਜੀਵ ਅਰੋੜਾ ਨੂੰ ਵੋਟਾਂ ਪਾ ਕੇ ਵੱਡੇ ਫ਼ਰਕ ਨਾਲ ਜਿਤਾਉਣਗੇ | ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਉਹ ਲਗਾਤਾਰ ਦੋ ਮਹੀਨੇ ਤੋਂ ਲੁਧਿਆਣਾ ਤੇ ਵੱਖ-ਵੱਖ ਬੂਥਾਂ 'ਤੇ ਚੋਣ ਪ੍ਰਚਾਰ ਕਰ ਰਹੇ ਹਨ ਤੇ ਉਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |

ਪਿਛਲੀ ਖ਼ਬਰ ਰੋਡਵੇਜ਼ ਦੇ ਇੰਸਪੈਕਟਰਾਂ ਨੂੰ ਤਨਖ਼ਾਹ ਦੇਣ ਸੰਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਲਾਗੂ ਕੀਤਾ ਜਾਵੇ ਅਗਲੀ ਖ਼ਬਰ ਗੁਰਨੈਬ ਸਿੰਘ ਬਰਾੜ ਉਦੇਕਰਨ ਨਮਿਤ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।