03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 19-06-2025
ਕਿਸ਼ਨਪੁਰਾ ਕਲਾਂ, 18 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਪ੍ਰਬੰਧਕ ਗੁਰਮੇਲ ਸਿੰਘ ਵਿਰਦੀ ਅਤੇ ਉੱਘੇ ਸਮਾਜ ਸੇਵੀ ਨੰਬਰਦਾਰ ਗੁਰਮੀਤ ਸਿੰਘ ਕੋਕਰੀ ਬੁੱਟਰਾਂ ਦੇ ਉੱਦਮ ਸਦਕਾ, ਸਰਪੰਚ ਗੁਰਪਿੰਦਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਆਦਿ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ਸ਼ੰਕਰਾ ਅੱਖਾਂ ਦਾ ਹਸਪਤਾਲ ਮੁੱਲਾਂਪੁਰ ਦੇ ਡਾਕਟਰਾਂ ਦੀ ਟੀਮ ਉਚੇਰੇ ਤੌਰ 'ਤੇ ਸ਼ਿਰਕਤ ਕਰਦਿਆਂ ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ ਅਤੇ ਲੋੜਵੰਦਾਂ ਮਰੀਜ਼ਾਂ ਦੇ ਲੈਨਜ਼ ਪਾਉਣ ਵਾਲਿਆਂ ਦਾ ਮੁੱਲਾਂਪੁਰ ਹਸਪਤਾਲ ਲੈ ਕੇ ਜਾਣ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਗੁਰਪਿੰਦਰ ਸਿੰਘ ਨੇ ਪ੍ਰਬੰਧਕ ਗੁਰਮੇਲ ਸਿੰਘ ਵਿਰਦੀ ਤੇ ਉੱਘੇ ਸਮਾਜ ਸੇਵੀ ਨੰਬਰਦਾਰ ਗੁਰਮੀਤ ਸਿੰਘ ਕੋਕਰੀ ਬੁੱਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹੋ ਜਿਹੇ ਉਪਰਾਲੇ ਸਾਨੂੰ ਸਾਰਿਆਂ ਨੂੰ ਕਰਨੇ ਚਾਹੀਦੇ ਹਨ ਕਿਉਂਕਿ ਅੱਖਾਂ ਨਾਲ ਜਹਾਨ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਈ ਪਰਿਵਾਰ ਇਹੋ ਜਿਹੇ ਹੁੰਦੇ ਹਨ ਜੋ ਕਿ ਸ਼ਹਿਰ ਜਾਣਾ ਔਖਾ ਲੱਗਦਾ ਹੈ, ਪਰ ਇਸ ਕੈਂਪ ਨਾਲ ਉਨ੍ਹਾਂ ਦੀਆਂ ਅੱਖਾਂ ਦੀ ਨਵੀਂ ਰੌਸ਼ਨੀ ਮਿਲਨ ਨਾਲ ਉਹ ਅਸੀਸਾਂ ਦਿੰਦੇ ਨਹੀਂ ਥੱਕਦੇ | ਇਸ ਕੈਂਪ ਨੂੰ ਸਫਲ ਬਣਾਉਣ ਲਈ ਮੁੱਖ ਸਪਾਂਸਰ ਗੁਰਮੇਲ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਮਨਜਿੰਦਰ ਸਿੰਘ, ਜਸਵੀਰ ਸਿੰਘ ਸੀਰਾ, ਜਗਦੀਪ ਸਿੰਘ ਜੋਗਾ, ਮਨਜੀਤ ਸਿੰਘ, ਨੰਬਰਦਾਰ ਦਲਜੀਤ ਸਿੰਘ, ਭਗਵੰਤ ਸਿੰਘ, ਅਮਰਜੀਤ ਸਿੰਘ ਕਲੇਰ, ਤਰਸੇਮ ਸਿੰਘ ਕੋਕਰੀ ਕਲਾਂ, ਅਜਮੇਰ ਸਿੰਘ ਗਿੱਲ ਗੋਕਰੀ ਬੁੱਟਰਾਂ ਆਦਿ ਨਗਰ ਨਿਵਾਸੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੂਰਨ ਸਹਿਯੋਗ ਦਿੱਤਾ |
ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਦੀ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੋਣ ਅਗਲੀ ਖ਼ਬਰ ਮੋਗਾ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਸਥਾਨਾਂ ਦੀ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।