ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਖਿਡਾਰੀ ਅਭੀਰਾਜ ਸਿੰਘ ਸਪੁੱਤਰ ਪਰਮਜੀਤ ਸਿੰਘ, ਅਭੀਜੀਤ ਸਿੰਘ ਸਪੁੱਤਰ ਰਣਜੀਤ ਸਿੰਘ ਅਤੇ ਸਿਮਰਨਜੀਤ ਕੌਰ ਪੁੱਤਰੀ ਗੁਰਤੇਜ ਸਿੰਘ ਦੀ ਚੋਣ ਚੌਥੀ ਨੈਸ਼ਨਲ ਸਬ ਜੂਨੀਅਰ ਆਰਚਰੀ ਚੈਂਪੀਅਨਸ਼ਿਪ 2025 ਲਈ ਹੋਈ ਹੈ | ਇਹ ਮੁਕਾਬਲੇ ਗੋਆ ਵਿਚ 21 ਜੂਨ ਤੋਂ 24 ਜੂਨ ਤੱਕ ਕਰਵਾਏ ਜਾ ਰਹੇ ਹਨ | ਵਰਨਣਯੋਗ ਹੈ ਕਿ ਇਸ ਸਕੂਲ ਦੇ ਕਈ ਖਿਡਾਰੀ ਰਾਸ਼ਟਰੀ ਪੱਧਰ 'ਤੇ ਗੋਲਡ ਮੈਡਲ ਜਿੱਤ ਚੁੱਕੇ ਹਨ | ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀ, ਡਾਇਰੈਕਟਰ ਪਿ੍ੰਸੀਪਲ ਅੰਬਿਕਾ ਦਾਨੀ, ਵਾਈਸ ਪਿ੍ੰਸੀਪਲ ਹਰਲੀਨ ਕੌਰ ਨੇ ਕੋਚ ਗਗਨ ਕੁਮਾਰ, ਰਾਜਿੰਦਰ ਕੁਮਾਰ, ਡੀ.ਪੀ.ਈ. ਰਮਨਦੀਪ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟ ਕੀਤੀ ਕਿ ਇਹ ਖਿਡਾਰੀ ਸੋਨ ਤਗਮੇ ਜਿੱਤ ਕੇ ਮੋਗਾ ਜ਼ਿਲ੍ਹੇ ਅਤੇ ਪੰਜਾਬ ਦਾ ਨਾਂਅ ਚਮਕਾਉਣਗੇ ਅਤੇ ਅੰਤਰ-ਰਾਸ਼ਟਰੀ ਪੱਧਰ ਤੱਕ ਜਾਣਗੇ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀ, ਡਾਇਰੈਕਟਰ ਪਿ੍ੰਸੀਪਲ ਅੰਬਿਕਾ ਦਾਨੀ, ਵਾਈਸ ਪਿ੍ੰਸੀਪਲ ਹਰਲੀਨ ਕੌਰ ਨੇ ਇਨ੍ਹਾਂ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਗੋਆ ਜਾਣ ਲਈ ਰਵਾਨਾ ਕੀਤਾ |