03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹੇਗੀ- ਮੋਹਿਤ ਸੂਦ <br/>

ਅਜੀਤ ਡੈਸਕ 19-06-2025
ਮੋਗਾ, 18 ਜੂਨ (ਅਸ਼ੋਕ ਬਾਂਸਲ)-ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਮੋਹਿਤ ਸੂਦ ਸਰਗਰਮ ਹਨ | ਉਨ੍ਹਾਂ ਵਲੋਂ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲਈ ਮਜ਼ਬੂਤੀ ਨਾਲ ਕੰਮ ਕੀਤਾ ਜਾ ਰਿਹਾ ਹੈ | ਗੱਲਬਾਤ ਕਰਦਿਆਂ ਮੋਹਿਤ ਸੂਦ ਨੇ ਆਖਿਆ ਕਿ ਉਹ ਮਾਲਵਿਕਾ ਸੂਦ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮੋਹਰੀ ਭੂਮਿਕਾ ਨਿਭਾਉਣਗੇ ਅਤੇ ਮੋਗਾ ਜ਼ਿਲੇ੍ਹ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਜ ਵੇਲੇ ਲੋਕਾਂ ਨੂੰ ਵਧੀਆ ਸਹੂਲਤਾਂ ਤੇ ਸੇਵਾਵਾਂ ਮਿਲੀਆਂ ਸਨ | ਉਨ੍ਹਾਂ ਇਹ ਵੀ ਆਖਿਆ ਕਿ ਉਹ ਵਾਰਡ ਨੰਬਰ 38 ਦੇ ਵਸਨੀਕਾਂ ਲਈ ਹਰ ਸਮੇਂ ਹਾਜ਼ਰ ਹਨ ਅਤੇ ਵਾਰਡ ਵਾਸੀਆਂ ਦੀ ਬਿਹਤਰੀ ਲਈ ਦਿਨ ਪਰ ਰਾਤ ਲਾ ਕੇ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਰੋਜ਼ ਮਜ਼ਬੂਤੀ ਵੱਲ ਵਧ ਰਹੀ ਹੈ ਅਤੇ ਉਨ੍ਹਾਂ ਇਸ ਗੱਲ ਦਾ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਪੂਰੀ ਤਰਾਂ ਤਿਆਰ ਹੈ ਅਤੇ ਉਹ ਸ਼ਾਨਦਾਰ ਜਿੱਤ ਹਾਸਿਲ ਕਰੇਗੀ |

ਪਿਛਲੀ ਖ਼ਬਰ ਦਰਜਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸੂਬਾ ਸਰਕਾਰ-ਬਿਲਾਸਪੁਰ ਅਗਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਦੇ ਖਿਡਾਰੀਆਂ ਦੀ ਰਾਸ਼ਟਰੀ ਚੈਂਪੀਅਨਸ਼ਿਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।