03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਦਰਜਾ ਚਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ ਸੂਬਾ ਸਰਕਾਰ-ਬਿਲਾਸਪੁਰ

ਅਜੀਤ ਡੈਸਕ 19-06-2025
ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਰਜਿ: ਦੀ ਮੀਟਿੰਗ ਸੂਬਾ ਪ੍ਰਧਾਨ ਵਿਜੇਪਾਲ ਬਿਲਾਸਪੁਰ ਅਤੇ ਕੁਲਦੀਪ ਸਿੰਘ ਖਾਲੜਾ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਨੇਚਰ ਪਾਰਕ ਮੋਗਾ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ | ਇਸ ਸਮੇਂ ਵਿਜੇਪਾਲ ਬਿਲਾਸਪੁਰ ਨੇ ਬੋਲਦੇ ਹੋਏ ਕਿਹਾ ਕਿ ਕਾਫ਼ੀ ਲੰਬੇ ਸਮੇਂ ਤੋਂ ਦਰਜਾ ਚਾਰ ਮੁਲਾਜ਼ਮਾਂ ਦੀਆਂ ਬਤੌਰ ਐਸ.ਐਲ.ਏ. ਦੀਆਂ ਤਰੱਕੀਆਂ ਨਹੀਂ ਕੀਤੀਆਂ ਜਾ ਰਹੀਆਂ | ਉਨ੍ਹਾਂ ਕਿਹਾ ਕਿ ਵਿਭਾਗ ਲੰਮੇ ਸਮੇਂ ਤੋਂ ਤਰੱਕੀਆਂ ਦਾ ਕੰਮ ਲਟਕਾ ਰਿਹਾ ਹੈ | ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਦੇ ਗਰੇਡ ਪੇ ਵਿਚ ਵੀ ਵਾਧਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਕਰਮਚਾਰੀਆਂ ਦੇ ਗਰੇਡ ਪੇ ਵਿਚ ਵਾਧਾ ਕੀਤਾ ਗਿਆ ਹੈ ਪਰ ਦਰਜਾ ਚਾਰ ਮੁਲਾਜ਼ਮਾਂ ਨਾਲ ਹੀ ਮਤਰੇਈ ਮਾਂ ਸਲੂਕ ਕੀਤਾ ਜਾਂਦਾ ਹੈ | ਉਨ੍ਹਾਂ ਕੱਚੇ ਦਰਜਾ ਚਾਰ ਮੁਲਾਜ਼ਮ ਜੋ ਸਕੂਲਾਂ ਵਿਚ ਸਵੀਪਰ ਅਤੇ ਚੌਕੀਦਾਰ ਕੰਮ ਕਰ ਰਹੇ ਹਨ ਉਨ੍ਹਾਂ ਦੀ ਤਨਖ਼ਾਹ ਵਿਚ ਵਾਧਾ ਕਰਨ ਦੀ ਵੀ ਮੰਗ ਕੀਤੀ | ਉਨ੍ਹਾਂ ਚੌਕੀਦਾਰ ਕਰਮਚਾਰੀਆਂ ਦਾ ਚੌਕੀਦਾਰ ਭੱਤਾ 4800 ਰੁਪਏ ਕਰਨ ਦੀ ਵੀ ਮੰਗ ਕੀਤੀ | ਇਸ ਸਮੇਂ ਗੁਰਮੀਤ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਸੋਮਪਾਲ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ, ਗੁਰਮੀਤ ਸਿੰਘ ਨਥਾਣਾ ਜ਼ਿਲ੍ਹਾ ਚੇਅਰਮੈਨ ਬਠਿੰਡਾ, ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਤਰਨਤਾਰਨ, ਬਿੰਦਰ ਸਿੰਘ ਸਟੇਜ ਸਕੱਤਰ ਮੋਗਾ, ਜੋਬਨਜੀਤ ਸੰਧੂ ਬਲਾਕ ਪ੍ਰਧਾਨ ਤਰਨਤਾਰਨ, ਰਾਜ ਕੁਮਾਰ ਸ਼ਰਮਾ, ਜਸਵਿੰਦਰ ਕੌਰ ਪ੍ਰਧਾਨ, ਇੰਦਰਜੀਤ ਸਿੰਘ ਬਠਿੰਡਾ, ਬਲਜੀਤ ਸਿੰਘ ਸੰਗਤਪੁਰਾ ਪ੍ਰਧਾਨ, ਅਮਰੀਕ ਸਿੰਘ, ਸੰਗਰਾਮ ਸਿੰਘ ਆਦਿ ਪ੍ਰਧਾਨ ਅਤੇ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਭਗਵਾਨ ਜਗਨਨਾਥ ਰਥ ਯਾਤਰਾ ਦਾ ਕਾਰਡ ਜਾਰੀ- ਦੇਵ ਪਿ੍ਆ ਤਿਆਗੀ ਅਗਲੀ ਖ਼ਬਰ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹੇਗੀ- ਮੋਹਿਤ ਸੂਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।