ਬਾਘਾ ਪੁਰਾਣਾ, 18 ਜੂਨ (ਗੁਰਮੀਤ ਸਿੰਘ ਮਾਣੂੰਕੇ)-ਵਿਧਾਨ ਸਭਾ ਹਲਕਾ ਪੱਛਮੀ ਲੁਧਿਆਣਾ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ | ਇਹ ਪ੍ਰਗਟਾਵਾ ਫ਼ਿਰੋਜਪੁਰ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਕੋਆਰਡੀਨੇਟਰ ਭੋਲਾ ਸਿੰਘ ਬਰਾੜ ਸਮਾਧ ਭਾਈ ਅਤੇ ਸੀਨੀਅਰ ਕਾਂਗਰਸੀ ਆਗੂ ਜੋਧਾ ਸਿੰਘ ਬਰਾੜ ਬਾਘਾ ਪੁਰਾਣਾ ਨੇ ਉਕਤ ਚੋਣ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਪੱਛਮੀ ਤੋਂ ਨਿਧੜਕ ਕਾਂਗਰਸੀ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਜਿਨ੍ਹਾਂ ਦੇ ਬੀਤੇ ਦਿਨੀਂ ਕੱਢੇ ਵਿਸ਼ਾਲ ਰੋਡ ਸ਼ੋਅ ਨੇ ਵਿਰੋਧੀਆਂ ਦੀ ਨੀਦ ਉਡਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਬੇਸ਼ੱਕ ਉਕਤ ਚੋਣ 'ਚ ਉਤਰੇ ਉਮੀਦਵਾਰਾਂ 'ਚ ਫਸਵਾਂ ਮੁਕਾਬਲਾ ਹੈ ਪਰ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਨ ਦਾ ਚੋਣ ਹਲਕੇ ਅੰਦਰ ਤਕੜਾ ਜਨ ਅਧਾਰ ਹੋਣ ਕਰਕੇ ਕਾਂਗਰਸੀ ਉਮੀਦਵਾਰ ਦੀ ਜਿੱਤ ਯਕੀਨੀ ਹੈ |