02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਕਾਂਗਰਸ ਹਾਈਕਮਾਂਡ ਜਗਸੀਰ ਸਿੰਘ ਕਾਲੇਕੇ ਨੂੰ ਦੇ ਸਕਦੀ ਵੱਡੀ ਜ਼ਿੰਮੇਵਾਰੀ

ਅਜੀਤ ਡੈਸਕ 19-06-2025
ਬਾਘਾ ਪੁਰਾਣਾ, 18 ਜੂਨ (ਟਿੰਕੂ ਕਾਠਪਾਲ)-ਕਾਂਗਰਸ ਟਕਸਾਲੀ ਪਰਿਵਾਰ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਸੀਰ ਸਿੰਘ ਕਾਲੇਕੇ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਾਂਗਰਸ ਪਾਰਟੀ ਨੂੰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕਾਂਗਰਸ ਹਾਈ ਕਮਾਂਡ ਵਲੋਂ ਵੱਡੀ ਜ਼ਿੰਮੇਵਾਰੀ ਦੇਣ ਦੀਆਂ ਚਰਚਾਵਾਂ ਹਲਕਾ ਬਾਘਾ ਪੁਰਾਣਾ ਅੰਦਰ ਵੱਡੇ ਪੱਧਰ 'ਤੇ ਚੱਲ ਰਹੀਆਂ ਹਨ | ਇੱਥੇ ਦੱਸਣਯੋਗ ਹੈ ਕਿ 2022 ਦੀ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਮੋਗਾ ਜ਼ਿਲੇ੍ਹ ਦੇ ਪੰਜਾਬ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸੀ ਉਮੀਦਵਾਰ ਦੀ ਜ਼ਮਾਨਤ ਰੱਦ ਜ਼ਬਤ ਹੋ ਜਾਣ ਦੇ ਬਾਅਦ ਵੱਡੀ ਗਿਣਤੀ ਵਿਚ ਹਲਕੇ ਦੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਮੈਂਬਰਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੇ ਇਲਾਵਾ ਬਲਾਕ ਪ੍ਰਧਾਨਾਂ ਅਤੇ ਹੋਰ ਕਾਂਗਰਸੀ ਆਗੂਆਂ ਨੇ ਹਲਕਾ ਬਾਘਾ ਪੁਰਾਣਾ ਅੰਦਰ ਜਗਸੀਰ ਸਿੰਘ ਕਾਲੇਕੇ ਦੀ ਅਗਵਾਈ ਕਬੂਲਦਿਆਂ ਬਾਘਾ ਪੁਰਾਣਾ ਅੰਦਰ ਕਾਂਗਰਸ ਪਾਰਟੀ ਮਜ਼ਬੂਤ ਕਰਨ ਦਾ ਅਹਿਦ ਲਿਆ ਸੀ, ਜਿਸ ਤੋਂ ਬਾਅਦ ਜੋ ਵੀ ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਸੂਬਾ ਪੱਧਰੀ ਸਮਾਗਮ ਉਲੀਕੇ ਜਾਂਦੇ ਜਾਂ ਕੀਤੇ ਜਾਂਦੇ, ਇੱਥੋਂ ਤੱਕ ਪੰਜਾਬ ਵਿਚ ਜਿੰਨੀਆਂ ਵੀ ਜ਼ਿਮਨੀ ਚੋਣਾਂ ਜਾਂ ਵੱਡੀਆਂ ਰੈਲੀਆਂ ਹੋਈਆਂ ਉਨ੍ਹਾਂ ਵਿਚ ਜਗਸੀਰ ਸਿੰਘ ਕਾਲੇਕੇ ਆਪਣੇ ਸਮਰਥਕਾਂ ਸਮੇਤ ਕਾਫ਼ਲੇ ਬੰਨ੍ਹ ਕਾਂਗਰਸ ਪਾਰਟੀ ਦੇ ਝੰਡੇ ਨੂੰ ਬੁਲੰਦ ਕਰਦੇ ਹੋਏ ਸ਼ਾਮਿਲ ਹੁੰਦੇ ਅਤੇ ਕਾਂਗਰਸ ਪਾਰਟੀ ਦੇ ਹਰੇਕ ਪ੍ਰੋਗਰਾਮ ਦਾ ਸੱਦਾ ਜਗਸੀਰ ਸਿੰਘ ਕਾਲੇਕੇ ਨੂੰ ਦਿੱਤਾ ਜਾਂਦਾ ਹੈ |
ਪਿਛਲੀ ਖ਼ਬਰ ਕੇਂਦਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਮਿਲ ਰਿਹਾ-ਦਿਆਲ ਸਿੰਘ ਸੋਢੀ ਅਗਲੀ ਖ਼ਬਰ ਢੁੱਡੀਕੇ ਦੇ ਗ਼ਦਰੀ ਸ਼ਹੀਦ ਬਾਬਾ ਈਸ਼ਰ ਸਿੰਘ, ਬਾਬਾ ਰੂੜ ਸਿੰਘ ਨੂੰ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।