02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਾਜ਼ੀ ਮਾਰਨਗੇ- ਰਣੀਆਂ <br/>

ਅਜੀਤ ਡੈਸਕ 19-06-2025
ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)- ਲੁਧਿਆਣਾ ਪੱਛਮੀ ਤੋਂ ਹੋ ਰਹੀ ਜ਼ਿਮਨੀ ਚੋਣ ਦੀਆਂ ਵੋਟਾਂ ਅੱਜ 19 ਜੂਨ ਨੂੰ ਹੋ ਪੈ ਰਹੀਆਂ ਹਨ ਅਤੇ ਇਸ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਚੋਣ ਲੜ ਰਹੇ ਹਨ ਤੇ ਹਲਕੇ 'ਚ ਉਨ੍ਹਾਂ ਦਾ ਜਿੱਥੇ ਨਿੱਜੀ ਅਸਰ ਰਸੂਖ਼ ਹੈ, ਉੱਥੇ ਸ਼੍ਰੋਮਣੀ ਗੁਰਦੁਆਰਾ ਦਲ ਦੇ ਆਗੂਆਂ ਤੇ ਜੁਝਾਰੂ ਵਰਕਰਾਂ ਨੇ ਉਨ੍ਹਾਂ ਦੀ ਜਿੱਤ ਯੂਥ ਬਣਾਉਣ ਲਈ ਦਿਨ ਰਾਤ ਇਕ ਕੀਤਾ ਤੇ ਉਹ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਮ ਸਕੱਤਰ ਜਸਪਿੰਦਰ ਕੌਰ ਰਣੀਆਂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸਮਾਂ ਗਵਾਹ ਹੈ ਕਿ ਪੰਜਾਬ ਅੰਦਰ ਅੱਜ ਤੱਕ ਜੋ ਵਿਕਾਸ ਹੋਇਆ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਹੁਣ ਜਦ ਕਿ ਸੂਬੇ ਅੰਦਰ ਆਪ ਪਾਰਟੀ ਦੀ ਸਰਕਾਰ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ 'ਤੇ ਖਰੇ ਨਹੀਂ ਉੱਤਰੇ ਅਤੇ ਅੱਜ ਲੋਕ ਉਨ੍ਹਾਂ ਦੀ ਸਰਕਾਰ ਬਣਾ ਕੇ ਪਛਤਾ ਰਹੇ ਹਨ ਤੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਤੇ ਸਾਲ 2027 ਦੀਆਂ ਚੋਣਾਂ ਵਿਚ ਲੋਕ ਆਪ ਨੂੰ ਚਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣਗੇ |

ਪਿਛਲੀ ਖ਼ਬਰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਵਿਧਾਇਕ ਗਰੇਵਾਲ ਨਾਲ ਮੀਟਿੰਗ ਕੀਤੀ ਅਗਲੀ ਖ਼ਬਰ ਕੇਂਦਰ ਦੀਆਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਮਿਲ ਰਿਹਾ-ਦਿਆਲ ਸਿੰਘ ਸੋਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।