02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਨੇ ਵਿਧਾਇਕ ਗਰੇਵਾਲ ਨਾਲ ਮੀਟਿੰਗ ਕੀਤੀ

ਅਜੀਤ ਡੈਸਕ 19-06-2025
ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਦੀ ਅਗਵਾਈ ਹੇਠ ਨਾਂਅ ਬਦਲੀ ਦੇ ਮੁੱਦੇ 'ਤੇ ਗਠਿਤ ਕੀਤੀ ਗਈ ਕਮੇਟੀ ਵਲੋਂ ਲੁਧਿਆਣਾ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਨਾਲ ਮੀਟਿੰਗ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਅਤੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਰਿਖੀ ਨੇ ਦੱਸਿਆ ਕਿ ਜਥੇਬੰਦੀ ਵਲੋਂ ਮਲਟੀਪਰਪਜ਼ ਕੇਡਰ ਤੇ ਅਹੁਦੇ ਦਾ ਨਾਂਅ ਤਬਦੀਲ ਕਰਨ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਮੰਗ ਉਠਾਈ ਜਾ ਰਹੀ ਸੀ ਅਤੇ ਹੁਣ ਇਸ ਸਬੰਧ 'ਚ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮਲਟੀਪਰਪਜ਼ ਕੇਡਰ ਦਾ ਨਾਮ ਤਬਦੀਲ ਕਰਨ ਦੇ ਲਈ ਜਥੇਬੰਦੀ ਦੀ ਵਲੋਂ ਇਕ ਫਾਈਲ ਸਿਹਤ ਵਿਭਾਗ ਪੰਜਾਬ ਦੇ ਰਾਹੀਂ ਸਰਕਾਰ ਕੋਲ ਭੇਜੀ ਗਈ ਹੈ, ਜਿਸ ਦੇ ਤਹਿਤ ਮਲਟੀਪਰਪਜ਼ ਕੇਡਰ ਦੇ ਅਹੁਦੇ ਦਾ ਨਾਂਅ ਤਬਦੀਲ ਕਰਨਾ ਸਮੇਂ ਦੀ ਮੰਗ ਹੈ ਅਤੇ ਸਰਕਾਰ ਤੇ ਇਸ ਮੰਗ ਨੂੰ ਪ੍ਰਵਾਨ ਕਰਦੇ ਹੋਏ ਕੋਈ ਵੀ ਵਿੱਤੀ ਬੋਝ ਨਹੀਂ ਪੈਂਦਾ | ਉਨ੍ਹਾਂ ਕਿਹਾ ਕਿ ਵਿਧਾਇਕ ਗਰੇਵਾਲ ਵਲੋਂ ਮੌਕੇ 'ਤੇ ਹੀ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ ਅਤੇ ਕੇਡਰ ਦਾ ਨਾਮ ਬਦਲਣ ਦੀ ਸਿਫ਼ਾਰਿਸ਼ ਕੀਤੀ ਗਈ ਅਤੇ ਇਸ ਸਬੰਧ ਵਿਚ ਜਥੇਬੰਦੀ ਦੀ ਮੀਟਿੰਗ ਸਿਹਤ ਮੰਤਰੀ ਪੰਜਾਬ ਨਾਲ ਵੀ ਤੈਅ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਕੁਲਪ੍ਰੀਤ ਸਿੰਘ, ਸੂਬਾ ਆਗੂ ਰਣਧੀਰ ਸਿੰਘ ਸੰਗਰੂਰ, ਸੂਬਾ ਆਗੂ ਜਗਤਾਰ ਸਿੰਘ ਸਿੱਧੂ ਮਲੇਰਕੋਟਲਾ, ਜਗਰੂਪ ਸਿੰਘ ਸਿੱਧੂ ਹਾਜ਼ਰ ਸਨ |
ਪਿਛਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਿਲ ਕੀਤੇ 73 ਸਕੋਰ ਅਗਲੀ ਖ਼ਬਰ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਾਜ਼ੀ ਮਾਰਨਗੇ- ਰਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।