ਬਾਘਾ ਪੁਰਾਣਾ, 18 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਲਾਂਭੇ ਹੋਏ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਦੀ ਮੁੜ ਅਕਾਲੀ ਦਲ 'ਚ ਵਾਪਸੀ ਹੋਣ 'ਤੇ ਹਲਕੇ ਅੰਦਰ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਅਜੀਤਪਾਲ ਸਿੰਘ ਰਣੀਆਂ ਅਤੇ ਬਲਕਰਨ ਸਿੰਘ ਮਾਣੂੰਕੇ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਖ਼ੁਸ਼ੀ ਪ੍ਰਗਟ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਦੀ ਘਰ ਵਾਪਸੀ ਨਾਲ ਜਿੱਥੇ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ਦੇ ਸਿਆਸੀ ਗਲਿਆਰਿਆਂ 'ਚ ਮਲੂਕਾ ਦੀ ਘਰ ਵਾਪਸੀ ਨੇ ਵਿਰੋਧੀਆਂ 'ਚ ਜ਼ੋਰਦਾਰ ਚਰਚਾ ਛੇੜ ਦਿੱਤੀ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਅਜੀਤਪਾਲ ਸਿੰਘ ਰਣੀਆਂ ਅਤੇ ਬਲਕਰਨ ਸਿੰਘ ਮਾਣੂੰਕੇ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਮਲੂਕਾ ਵਲੋਂ ਮੁੜ ਅਕਾਲੀ ਦਲ ਵਿਚ ਸਰਗਰਮ ਹੋਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਲੂਕਾ ਦੇ ਘਰ ਵਾਪਸੀ 'ਤੇ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ |