02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ -ਡਾ. ਸੰਦੀਪ ਕੁਮਾਰ

ਅਜੀਤ ਡੈਸਕ 19-06-2025
ਮੋਗਾ, 18 ਜੂਨ (ਗੁਰਤੇਜ ਸਿੰਘ ਬੱਬੀ)-ਵਿਸ਼ਵ ਸਿਹਤ ਦਿਵਸ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਲੋਕਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਬਾਰੇ ਜਾਗਰੂਕ ਕਰਦੇ ਹੋਏ ਡਾ. ਸੰਦੀਪ ਕੁਮਾਰ ਜ਼ਿਲ੍ਹਾ ਸਿਹਤ ਅਫ਼ਸਰ ਮੋਗਾ ਨੇ ਕਿਹਾ ਕਿ ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਦੋਸਤ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਪੌਸ਼ਟਿਕ ਭੋਜਨ ਅਤੇ ਮੋਟੇ ਅਨਾਜਾਂ ਦੇ ਮਹੱਤਵ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਜਾਗਰੂਕਤਾ ਕੀਤਾ ਗਿਆ, ਉਨ੍ਹਾਂ ਕਿਹਾ ਕਿ ਕਿਹਾ ਕਿ ਗ਼ਲਤ ਖਾਣ ਪੀਣ ਨਾਲ ਨਾਲ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ | ਇਸ ਮੌਕੇ ਯੋਗੇਸ਼ ਗੋਇਲ ਫੂਡ ਸੇਫ਼ਟੀ ਅਫ਼ਸਰ ਨੇ ਕਿਹਾ ਕਿ ਚੰਗੀ ਸਿਹਤ ਅਤੇ ਕੁਪੋਸ਼ਣ ਦੇ ਖ਼ਾਤਮੇ ਲਈ ਸਾਨੂੰ ਮੋਟੇ ਅਨਾਜਾਂ ਦੀ ਜ਼ਿਆਦਾ ਵਰਤੋਂ ਕਰਨੀ ਚਾਹੀਦੀ ਹੈ ਕਿਉਂਕਿ ਇਨ੍ਹਾਂ 'ਚ ਪ੍ਰੋਟੀਨ, ਫਾਈਬਰ, ਕੈਲਸ਼ੀਅਮ, ਆਇਰਨ ਅਤੇ ਵਿਟਾਮਿਨ ਬੀ ਕੰਪਲੈਕਸ ਵਰਗੇ ਤੱਤ ਵਧੇਰੇ ਮਾਤਰਾ 'ਚ ਪਾਏ ਜਾਂਦੇ ਹਨ | ਇਸ ਮੌਕੇ ਲਵਦੀਪ ਸਿੰਘ ਫੂਡ ਸੇਫ਼ਟੀ ਅਫ਼ਸਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਉਦੇਸ਼ ਹੈ ਕਿ ਸਾਰਿਆਂ ਨੂੰ ਇਕ ਸਾਰ ਬਿਨਾਂ ਕਿਸੇ ਭੇਦ ਭਾਵ, ਸਿਹਤ ਸਹੂਲਤਾਂ ਮਾਣਨ ਅਤੇ ਸਰੀਰਕ ਪੱਖੋ ਸਿਹਤਮੰਦ ਹੋਣਾ ਸਿਹਤ ਦੀ ਪਰਿਭਾਸ਼ਾ ਨਹੀ ਹੈ ਸਗੋਂ ਇਸ ਦੇ ਨਾਲ ਨਾਲ ਮਾਨਸਿਕ ਤੇ ਸਮਾਜਿਕ ਤੌਰ ਤੇ ਵੀ ਸਿਹਤਮੰਦ ਹੋਣਾ ਜਰੂਰੀ ਹੈ | ਉਨ੍ਹਾਂ ਨੇ ਕਿਹਾ ਕਿ ਚੰਗੀ ਸਿਹਤ ਹੀ ਸਮਾਜ ਤੇ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਦਾ ਅਧਾਰ ਹੈ | ਸਿਹਤਮੰਦ ਖਾਣਾ ਪੀਣਾ, ਸਰੀਰਕ ਗਤੀਵਿਧੀਆਂ, ਨਿੱਜੀ ਤੇ ਆਲੇ ਦੁਆਲੇ ਦੀ ਸਫ਼ਾਈ ਰੱਖ ਕੇ ਅਸੀ ਤੰਦਰੁਸਤ ਰਹਿ ਸਕਦੇ ਹਾਂ | ਇਸ ਦੇ ਨਾਲ ਹੀ ਕਿਹਾ ਕਿ ਨੂੰ ਤੰਬਾਕੂ, ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਸੇਵਨ ਤੋਂ ਪਰਹੇਜ਼ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਵਿਸ਼ਵ ਖ਼ੂਨਦਾਨ ਪੰਦ੍ਹਰਵਾੜਾ 21 ਤੱਕ ਮਨਾਇਆ ਜਾਵੇਗਾ-ਸਿਵਲ ਸਰਜਨ ਅਗਲੀ ਖ਼ਬਰ ਹਵਾਈ ਜਹਾਜ਼ ਹਾਦਸੇ 'ਚ ਵਿੱਛੜੀਆਂ ਰੂਹਾਂ ਲਈ ਵਿਦਿਆਰਥੀਆਂ ਵਲੋਂ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।