02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਵਿਸ਼ਵ ਖ਼ੂਨਦਾਨ ਪੰਦ੍ਹਰਵਾੜਾ 21 ਤੱਕ ਮਨਾਇਆ ਜਾਵੇਗਾ-ਸਿਵਲ ਸਰਜਨ

ਅਜੀਤ ਡੈਸਕ 19-06-2025
ਮੋਗਾ, 18 ਜੂਨ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਦੇ ਹੁਕਮਾ ਅਨੁਸਾਰ 21 ਜੂਨ ਤੱਕ ਵਿਸ਼ਵ ਖ਼ੂਨਦਾਨ ਪੰਦਰਵਾੜਾ ਮਨਾਇਆ ਜਾਵੇਗਾ | ਇਹ ਪ੍ਰਗਟਾਵਾ ਕਰਦੇ ਹੋਏ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਥੀਮ ਅਨੁਸਾਰ ''ਖੂਨ ਦਿਓ, ਉਮੀਦ ਦਿਓ' ਇਕੱਠੇ ਅਸੀਂ ਜਾਨਾਂ ਬਚਾਉਂਦੇ ਹਾਂ | ਇਸ ਮੌਕੇ ਐਸ. ਐਮ.ਓ. ਮੋਗਾ ਡਾ. ਗਗਨਦੀਪ ਸਿੰਘ ਸਿੱਧੂ ਸਿਵਲ ਹਸਪਤਾਲ ਮੋਗਾ ਨੇ ਕਿਹਾ ਕਿ ਬਲੱਡ ਬੈਂਕ ਸਿਵਲ ਹਸਪਤਾਲ਼ ਦੀ ਟੀਮ ਡਾ. ਅਕੰਸ਼ਾ ਮਿੱਤਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਮੋਗਾ 21 ਜੂਨ ਤੱਕ ਵਿਸ਼ਵ ਖ਼ੂਨਦਾਨ ਪੰਦ੍ਹਰਵਾੜਾ ਮੁਹਿੰਮ ਚੱਲ ਰਹੀ ਹੈ | ਇਸ ਮੁਹਿੰਮ ਦੇ ਤਹਿਤ ਸਾਰੇ ਖ਼ੂਨਦਾਨੀਆਂ ਦਾ ਬਲੱਡ ਗਰੁੱਪਿੰਗ ਕੀਤਾ ਜਾ ਰਿਹਾ ਹੈ | ਇਸ ਮੌਕੇ ਡਾ. ਅਕਾਨਸ਼ਾ ਇੰਚਾਰਜ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖ਼ੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਇਸ ਬਾਰੇ ਜਾਗਰੂਕਤਾ ਰੈਲੀ ਸਿਵਲ ਹਸਪਤਾਲ ਵਿਖੇ ਸਵੈ-ਇੱਛਿਤ ਖ਼ੂਨਦਾਨ ਨੂੰ ਉਤਸ਼ਾਹਿਤ ਕਰਨ ਲਈ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦੀ ਰੈਲੀ ਕੱਢੀ ਗਈ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਬਾਰੇ ਇਸ ਮੁਹਿੰਮ ਦੇ ਤਹਿਤ, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਸ਼ਾਮਲ ਕਰਦੇ ਹੋਏ ਸੈਮੀਨਾਰ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ਬਲੱਡ ਬੈਂਕ ਦੀ ਟੀਮ 'ਚ ਸਟੀਫਨ, ਜਸਵਿੰਦਰ ਸਿੰਘ, ਗੁਲਾਬ ਸਿੰਘ, ਲਵਪ੍ਰੀਤ ਸਿੰਘ, ਕੇ.ਡੀ. ਸਿੰਘ ਅਤੇ ਮਾਸ ਮੀਡੀਆ ਵਿੰਗ ਵਲੋਂ ਮੈਡਮ ਜਸਜੀਤ ਕੌਰ ਅਤੇ ਹਰਦੀਪ ਸਿੰਘ ਮੋਗਾ ਅਤੇ ਅੰਮਿ੍ਤ ਸ਼ਰਮਾ ਅਤੇ ਹੋਰ ਸਟਾਫ਼ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੈਨੇਡਾ ਪੀ.ਆਰ. ਫੈਮਲੀ ਵੀਜ਼ੇ ਦੇ ਨਾਂਅ 'ਤੇ ਪੌਣੇ ਦੋ ਕਰੋੜ ਦੀ ਠੱਗੀ <br/> ਅਗਲੀ ਖ਼ਬਰ ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ -ਡਾ. ਸੰਦੀਪ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।