02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਚਿੱਟੇ ਨਸ਼ੇ ਵਾਲਾ ਇਕ ਗਿ੍ਫ਼ਤਾਰ

ਅਜੀਤ ਡੈਸਕ 19-06-2025
ਕੋਟਕਪੂਰਾ, 18 ਜੂਨ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਪਿੰਡ ਵਾੜਾਦਰਾਕਾ ਤੋਂ ਹੁੰਦੇ ਹੋਏ ਪਿੰਡ ਵਾਂਦਰ ਜਟਾਣਾ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਵਾਂਦਰ ਜਟਾਣਾ ਤੋਂ ਥੋੜਾ ਪਿੱਛੇ ਸੀ ਤਾਂ ਸੱਜੇ ਹੱਥ ਬਣੇ ਇਕ ਘਰ ਦਾ ਗੇਟ ਖੁੱਲ੍ਹਾ ਸੀ | ਗੇਟ ਅੱਗੇ ਇਕ ਨੌਜਵਾਨ ਨਸ਼ੇ ਦੀ ਹਾਲਤ ਵਿਚ ਖੜਾ ਦਿਖਾਈ ਦਿੱਤਾ, ਜਿਸ ਦੇੇ ਹਾਵ ਭਾਵ ਦੇਖਣ ਤੋਂ ਕੋਈ ਨਸ਼ੀਲੀ ਚੀਜ਼ ਖਾਧੀ / ਪੀਤੀ ਜਾਪਦੀ ਹੋਣ ਕਰਕੇ ਬਲਵਿੰਦਰ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਂਅ ਅੰਮਿ੍ਤਪਾਲ ਸਿੰਘ ਪਿੰਡ ਵਾਂਦਰ ਜਟਾਣਾ, ਜ਼ਿਲ੍ਹਾ ਫ਼ਰੀਦਕੋਟ ਦੱਸਿਆ | ਇਸ ਦੌਰਾਨ ਉਕਤ ਨੌਜਵਾਨ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਚਿੱਟਾ (ਹੈਰੋਇਨ) ਨਸ਼ਾ ਕੀਤਾ ਹੋਇਆ ਹੈ | ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਸਰਕਾਰੀ ਸਕੂਲ ਜੀਵਨ ਵਾਲਾ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਅਗਲੀ ਖ਼ਬਰ ਖ਼ੂਨਦਾਨ ਕੈਂਪ ਸੰਬੰਧੀ ਪੋਸਟਰ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।