02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਪੰਜਾਬ 'ਚ ਜਲਦ ਬਣੇਗੀ ਪੰਥਕ ਪਾਰਟੀ-ਰਜਿੰਦਰ ਸਿੰਘ ਰਾਜਾ

ਅਜੀਤ ਡੈਸਕ 19-06-2025
ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਲਗਪਗ ਪੂਰੀ ਹੋ ਗਈ ਹੈ ਅਤੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜਲਦੀ ਹੀ ਪੰਥਕ ਪਾਰਟੀ ਹੋਂਦ ਵਿਚ ਆ ਜਾਵੇਗੀ | ਇਹ ਜਾਣਕਾਰੀ ਅੱਜ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕਰੀਬ ਪੰਦਰਾਂ ਹਜ਼ਾਰ ਲੋਕਾਂ ਨੇ ਸਵੈ-ਇੱਛਾ ਅਨੁਸਾਰ ਅਨੁਸਾਰ ਮੈਂਬਰਸ਼ਿਪ ਪਰਚੀ ਹਾਸਿਲ ਕਰਕੇ ਪੰਥ ਪ੍ਰਤੀ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ | ਹੁਣ ਇਨ੍ਹਾਂ ਮੈਂਬਰਾਂ ਦੀ ਇੱਛਾ ਅਨੁਸਾਰ ਹੀ ਇਕ ਨਵੀਂ ਸਿਆਸੀ ਪੰਥਕ ਪਾਰਟੀ ਹੋਂਦ ਵਿਚ ਆਵੇਗੀ, ਜੋ ਅਸਲ ਅਰਥਾਂ ਵਿਚ ਪੰਥ ਤੇ ਪੰਜਾਬ ਦੀ ਅਗਵਾਈ ਕਰੇਗੀ | ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗੱਠਜੋੜ ਦੀ ਅਜੇ ਤੱਕ ਕਿਸੇ ਵੀ ਪਾਰਟੀ ਦੀ ਕੋਈ ਗੱਲ ਨਹੀਂ ਚੱਲ ਰਹੀ, ਇਹ ਚਰਚਾਵਾਂ ਫ਼ਜ਼ੂਲ ਹਨ ਅਤੇ ਵਕਤ ਤੋਂ ਪਹਿਲਾਂ ਦੀ ਗੱਲ ਹੈ | ਉਨ੍ਹਾਂ ਵੱਡੀ ਗਿਣਤੀ ਵਿਚ ਬਣੇ ਮੈਂਬਰਾਂ ਤੇ ਆਮ ਲੋਕਾਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਸਾਬਕਾ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਚਾਰ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸਰਕਾਰੀ ਸਕੂਲ ਜੀਵਨ ਵਾਲਾ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।