ਬਾਘਾ ਪੁਰਾਣਾ, 18 ਜੂਨ (ਟਿੰਕੂ ਕਾਠਪਾਲ)-ਪ੍ਰਸਿੱਧ ਉਦਯੋਗਪਤੀ ਅਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਸਾਬਕਾ ਪ੍ਰਧਾਨ ਬਾਲ ਕਿ੍ਸ਼ਨ ਗਰਗ ਬਾਲੀ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਲੁਧਿਆਣਾ ਜ਼ਿਮਨੀ 'ਚ ਅਕਾਲੀ ਦਲ ਦੇ ਉਮੀਦਵਾਰ ਦੀ ਸ਼ਾਨਦਾਰ ਜਿੱਤ ਤੋਂ ਬਾਅਦ 2027 ਦੀਆਂ ਪੰਜਾਬ ਵਿਧਾਨ ਚੋਣਾਂ ਮੌਕੇ ਸੂਬੇ ਅੰਦਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ ਅਤੇ ਪਾਰਟੀ ਜਿੱਤ ਵੀ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਤਰੱਕੀ ਲਈ ਨਿਰੰਤਰ ਯਤਨਸ਼ੀਲ ਹਨ | ਸੁਖਬੀਰ ਦੀ ਅਗਵਾਈ 'ਚ ਪਾਰਟੀ ਪੰਜਾਬੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ | ਬਾਲੀ ਨੇ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਵਰਗੇ ਸੀਨੀਅਰ ਆਗੂ ਦੀ ਵਾਪਸੀ ਨੇ ਅਕਾਲੀ ਦਲ ਦੀ ਜ਼ਮੀਨੀ ਪਕੜ ਨੂੰ ਹੋਰ ਮਜ਼ਬੂਤ ਕੀਤਾ ਹੈ |