01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬਾਰਿਸ਼ ਨੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਵਿਕਾਸ ਕਾਰਜਾਂ ਦੀ ਖੋਲ੍ਹੀ ਪੋਲ <br/>

ਅਜੀਤ ਡੈਸਕ 20-06-2025
ਬਾਘਾ ਪੁਰਾਣਾ, 19 ਜੂਨ (ਟਿੰਕੂ ਕਾਠਪਾਲ)- ਜਦੋਂ ਵੀ ਬਾਰਿਸ਼ ਆਉਂਦੀ ਹੈ ਤਾਂ ਸਥਾਨਕ ਸ਼ਹਿਰ ਦਾ ਮੋਗਾ ਰੋਡ ਬਾਰਿਸ਼ ਦੇ ਪਾਣੀ ਦੇ ਨਾਲ ਸਥਾਨਕ ਸ਼ਹਿਰ ਦੀ ਮਦਾਰੀ ਮਾਰਕੀਟ ਤੋਂ ਲੈ ਕੇ ਡਾਕਖ਼ਾਨੇ ਵਾਲੀ ਗਲੀ ਤੱਕ ਪੂਰੀ ਤਰ੍ਹਾਂ ਭਰ ਜਾਂਦਾ ਹੈ ਅਤੇ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਨੀਵੀਂਆਂ ਹੁੰਦੀਆਂ ਹਨ, ਉਨ੍ਹਾਂ ਦੁਕਾਨਾਂ 'ਚ ਪਾਣੀ ਭਰ ਜਾਂਦਾ ਹੈ ਅਤੇ ਕਈ ਘੰਟਿਆਂ ਤੱਕ ਪਾਣੀ ਖੜ੍ਹਾ ਰਹਿਣ ਦੇ ਕਾਰਣ ਦੁਕਾਨਦਾਰਾਂ ਦੇ ਨਾਲ-ਨਾਲ ਰਾਹਗੀਰਾਂ ਵੀ ਇਸ ਸਮੱਸਿਆ ਤੋਂ ਪਿਛਲੇ ਲੰਮੇ ਸਮੇਂ ਤੋਂ ਪ੍ਰੇਸ਼ਾਨ ਹਨ | ਇੱਥੇ ਹੀ ਬੱਸ ਨਹੀਂ ਸਥਾਨਕ ਸ਼ਹਿਰ ਦੀ ਗਿਆਨੀ ਮਾਰਕੀਟ ਵਾਲੀ ਗਲੀ ਦੇ ਇਲਾਵਾ ਵੱਖ-ਵੱਖ ਵਾਰਡਾਂ ਦੀਆਂ ਗਲੀਆਂ ਬਾਰਿਸ਼ ਦੇ ਪਾਣੀ ਵਿਚ ਡੁੱਬ ਜਾਂਦੀਆਂ ਹਨ, ਜਿਸ ਦੇ ਹੱਲ ਲਈ ਸ਼ਹਿਰੀ ਪਿਛਲੇ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਅਤੇ ਵਿਧਾਇਕਾਂ ਦੇ ਹਾੜੇ ਕੱਢ ਚੁੱਕੇ ਹਨ, ਸਿਰਫ਼ ਸਮੇਂ ਦੀਆਂ ਸਰਕਾਰਾਂ ਦੇ ਐਮ.ਐਲ.ਏ ਦੇ ਇਲਾਵਾ ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਸ਼ਹਿਰੀਆਂ ਨੂੰ ਭਰੋਸੇ ਦੇ ਕੇ ਚਲੇ ਜਾਂਦੇ ਹਨ, ਪਰ ਸਮੱਸਿਆ ਅੱਜ ਵੀ ਜਿਉਂ ਦੀ ਤਿਉਂ ਹੈ | ਵੱਖ-ਵੱਖ ਵਾਰਡਾਂ ਦੇ ਵਸਨੀਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੀਆਂ ਮੇਨ ਸੜਕਾਂ ਦੇ ਇਲਾਵਾ ਵੱਖ-ਵੱਖ ਵਾਰਡਾਂ ਦੀਆਂ ਸੜਕਾਂ ਅਤੇ ਗਲੀਆਂ ਵਿਚ ਡੂੰਘੇ ਡੰੂਘੇ ਟੋਏ ਪਏ ਹੋਏ ਹਨ ਅਤੇ ਬਾਰਿਸ਼ ਦੇ ਦਿਨਾਂ ਵਿਚ ਤਾਂ ਸ਼ਹਿਰੀਆਂ ਨੂੰ ਹੋਰ ਵੀ ਸਮੱਸਿਆ ਪੇਸ਼ ਆਉਂਦੀ ਹੈ | ਇਸ ਮੌਕੇ ਸ਼ਹਿਰੀਆਂ ਅਤੇ ਰਾਹਗੀਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਨੂੰ ਵੀ ਸ਼ਹਿਰ ਦੇ ਪਾਣੀ ਦੇ ਹੱਲ ਸਬੰਧੀ ਕਈ ਵਾਰ ਜਾਣੂ ਕਰਵਾ ਚੁੱਕੇ ਹਾਂ, ਪ੍ਰੰਤੂ ਉਨ੍ਹਾਂ ਵਲੋਂ ਵੀ ਸਿਰਫ਼ ਭਰੋਸਾ ਹੀ ਦਿੱਤਾ ਗਿਆ, ਪਰ ਸਮੱਸਿਆ ਅੱਜ ਵੀ ਬਰਕਰਾਰ ਹੈ | ਉਨ੍ਹਾਂ ਕਿਹਾ ਕਿ ਮੋਗਾ ਰੋਡ ਦੇ ਬਰਾੜ ਦਫ਼ਤਰ ਤੋਂ ਲੈ ਕੈ ਸਰਕਾਰੀ ਪ੍ਰਾਇਮਰੀ ਦੋ ਨੰਬਰ ਸਕੂਲ ਤੱਕ ਸੜਕ ਉੱਪਰ ਇੰਨੇ ਜ਼ਿਆਦਾ ਟੋਏ ਪਏ ਹਨ, ਪਰ ਨਗਰ ਕੌਂਸਲ ਬਾਘਾ ਪੁਰਾਣਾ ਦਾ ਕੋਈ ਧਿਆਨ ਨਾ ਹੋਣ ਕਰ ਕੇ ਇਹ ਖੱਡੇ ਦਿਨੋਂ ਦਿਨ ਬਾਰਿਸ਼ ਦੇ ਪਾਣੀ ਕਰ ਕੇ ਹੋਰ ਵੀ ਡੂੰਘੇ ਹੁੰਦੇ ਜਾ ਰਹੇ ਹਨ | ਇਸ ਮੌਕੇ ਸ਼ਹਿਰ ਵਾਸੀਆਂ ਨੇ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਤੋਂ ਮੰਗ ਕੀਤੀ ਕਿ ਉਕਤ ਸਮੱਸਿਆਵਾਂ ਤੋਂ ਸ਼ਹਿਰੀਆਂ ਨੂੰ ਨਿਜਾਤ ਦਿਵਾਈ ਜਾਵੇ |

ਪਿਛਲੀ ਖ਼ਬਰ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵਲੋਂ ਝੋਨੇ ਦੀ ਸਿੱਧੀ ਬਿਜਾਈ ਦਾ ਨਿਰੀਖਣ ਅਗਲੀ ਖ਼ਬਰ ਮੋਗਾ ਪੁਲਿਸ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਕਾਰਵਾਈ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।