03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਸਮਰਥਨ- ਗੁਰਜੰਟ ਭੁੱਟੋ <br/>

ਅਜੀਤ ਡੈਸਕ 20-06-2025
ਬਾਘਾ ਪੁਰਾਣਾ, 19 ਜੂਨ (ਟਿੰਕੂ ਕਾਠਪਾਲ)- ਸ਼੍ਰੋਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਚਲਾਈ ਜਾ ਰਹੀ ਭਰਤੀ ਮੁਹਿੰਮ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ | ਸੰਗਤਾਂ ਵਲੋਂ ਭਰਤੀ ਫਾਰਮ (ਕਾਪੀਆਂ) ਭਰ ਕੇ ਵਾਪਸ ਕਰਨ ਦੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ, ਜੋ ਪੰਥਕ ਜਾਗਰੂਕਤਾ ਅਤੇ ਅਕਾਲੀ ਦਲ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਪ੍ਰਤੀ ਲੋਕਾਂ ਦੀ ਗਹਿਰੀ ਰੁਚੀ ਨੂੰ ਦਰਸਾਉਂਦੀ ਹੈ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਭੁੱਟੋ ਨੇ ਕਰਦਿਆਂ ਕਿਹਾ ਕਿ ਇਹ ਭਰਤੀ ਮੁਹਿੰਮ ਸਿਰਫ਼ ਸੰਗਠਨਿਕ ਪ੍ਰਕਿਰਿਆ ਨਹੀਂ, ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਸਿਧਾਂਤਾਂ 'ਤੇ ਮੁੜ ਮਜ਼ਬੂਤ ਕਰਨ ਅਤੇ ਸਿੱਖ ਕੌਮ ਦੀ ਅਸਲੀ ਰੂਹ ਨੂੰ ਜੀਵਤ ਰੱਖਣ ਦਾ ਅਹਿਮ ਕਦਮ ਹੈ | ਭੁੱਟੋ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਸਿੱਖ ਕੌਮ ਲਈ ਸਰਬਉੱਚ ਹਨ ਅਤੇ ਇਹ ਮੁਹਿੰਮ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਪੰਥਕ ਏਕਤਾ ਅਤੇ ਜਾਗਰੂਕਤਾ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਹੈ | ਉਨ੍ਹਾਂ ਕਿਹਾ ਕਿ ਬਾਘਾ ਪੁਰਾਣਾ ਅੰਦਰ ਸੰਗਤ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੰਗਠਨ ਅਤੇ ਪੰਥਕ ਮੁੱਦਿਆਂ ਨੂੰ ਮਜ਼ਬੂਤੀ ਨਾਲ ਅੱਗੇ ਲਿਜਾਣ ਦੀ ਮੁਹਿੰਮ ਨਾਲ ਜੁੜ ਰਹੇ ਹਨ | ਗੁਰਜੰਟ ਸਿੰਘ ਭੁੱਟੋ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਪੰਥਕ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਉਣ |

ਪਿਛਲੀ ਖ਼ਬਰ ਐਸ.ਕੇ. ਬਾਂਸਲ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੇ ਐਨ.ਜੀ.ਓ. ਮੈਂਬਰ ਬਣੇ <br/> ਅਗਲੀ ਖ਼ਬਰ ਇਲੈਕਟ੍ਰੋਹੋਮਿਓਪੈਥਿਕ ਡਾਕਟਰਾਂ ਦੀ ਜੂਨ ਮਹੀਨੇ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।