ਨੱਥੂਵਾਲਾ ਗਰਬੀ, 19 ਜੂਨ (ਨਵਦੀਪ ਸਿੰਘ)-ਵਿਸ਼ਵ ਪੰਜਾਬੀ ਸਭਾ ਕੈਨੇਡਾ ਦੀ ਇਕਾਈ ਮਾਲਵਾ ਜੋਨ ਪੰਜਾਬ ਵਲੋਂ ਅੱਠਵੀਂ, ਦਸਵੀਂ, ਬਾਰ੍ਹਵੀਂ ਜਮਾਤ ਵਿਚੋਂ ਪੰਜਾਬ ਟੌਪਰ ਅਤੇ ਮੈਰਿਟ ਵਿਚ ਆਉਣ ਵਾਲੇ 21 ਬੱਚਿਆਂ ਨੂੰ ਸਨਮਾਨਿਤ ਕਰਨ ਵਾਸਤੇ ਸਨਮਾਨ ਸਮਾਰੋਹ ਸਮਾਜ ਸੇਵੀ ਰਾਜਵੀਰ ਸਿੰਘ ਪ੍ਰਧਾਨ ਮਾਲਵਾ ਜੋਨ ਪੰਜਾਬ ਦੀ ਅਗਵਾਈ ਵਿਚ ਪਿੰਡ ਭਲੂਰ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਐਸ.ਡੀ.ਐਮ. ਹਰਕੰਵਲਜੀਤ ਸਿੰਘ, ਡੀ.ਐਸ.ਪੀ. ਦਲਬੀਰ ਸਿੰਘ ਸਿੱਧੂ, ਸਬ ਰਜਿਸਟਰਾਰ ਗੁਰਚਰਨ ਸਿੰਘ, ਥਾਣਾ ਮੁਖੀ ਸਮਾਲਸਰ ਜਨਕ ਰਾਜ, ਉੱਘੇ ਸਮਾਜ ਸੇਵੀ ਡਾ. ਮਨਜੀਤ ਸਿੰਘ ਢਿੱਲੋਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੇਵੀ ਪ੍ਰਸ਼ਾਦ, ਐਸ.ਐਮ.ਡੀ. ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਰਾਜ ਕੁਮਾਰ ਥਾਪਰ ਡਾਇਰੈਕਟਰ, ਵੀਰ ਸਿੰਘ ਸਕੂਲ ਨੱਥੂਵਾਲਾ ਗਰਬੀ ਦੇ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਤੋਂ ਇਲਾਵਾ ਲੋਕ ਗਾਇਕ ਹਰਿੰਦਰ ਸੰਧੂ, ਗਿੱਲ ਸੁਰਜੀਤ, ਮੰਚ ਸੰਚਾਲਕ ਜਸਬੀਰ ਜੱਸੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਤਰਸੇਮ ਖਾਨ ਲੰਡੇ ਦੇ ਗੀਤ ਨਾਲ ਕੀਤੀ | ਇਸ ਦੌਰਾਨ ਰਾਜਵੀਰ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ | ਇਸ ਮੌਕੇ ਕੋਟਕਪੂਰਾ ਤੋਂ ਉੱਘੇ ਸਮਾਜ ਸੇਵੀ ਅਤੇ ਬਾਬਾ ਫਰੀਦ ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਨੇ ਬਾਰ੍ਹਵੀਂ ਜਮਾਤ ਦੇ ਪੰਜਾਬ ਟੌਪਰ ਵਿਦਿਆਰਥੀਆਂ ਨੂੰ ਮੁਫ਼ਤ ਉੱਚ ਸਿੱਖਿਆ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤਰਸੇਮ ਖਾਨ, ਅਸ਼ਰਫ਼ੀ ਲੰਡੇ ਅਤੇ ਸਬੀਨਾ ਬੇਗਮ ਨੂੰ ਉਨ੍ਹਾਂ ਦੀ ਵਿਆਹ ਦੀ ਸਿਲਵਰ ਜੁਬਲੀ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸਾਬਕਾ ਸਰਪੰਚ ਬੋਹੜ ਸਿੰਘ ਢਿੱਲੋਂ ਤੋਂ ਇਲਾਵਾ ਗੁਰਜੀਤ ਸਿੰਘ ਘੁਮਾਣ, ਬਲਜੀਤ ਸਿੰਘ ਖੂਹ ਵਾਲਾ, ਮਿਲਨਜੀਤ ਸਿੰਘ, ਲਾਡੀ ਸਰਵਰਪੁਰ, ਸਮਾਜ ਸੇਵੀ ਜਗਪਾਲ ਸਿੰਘ ਮਾਹਲਾ, ਬਲਵਿੰਦਰ ਸਿੰਘ ਮਾਹਲਾ, ਪਿ੍ੰਸੀਪਲ ਗੁਰਮੀਤ ਸਿੰਘ ਭਲੂਰ, ਸੂਬੇਦਾਰ ਜਸਵੀਰ ਸਿੰਘ, ਕਾਕਾ ਮਾਸਟਰ ਤੋਂ ਇਲਾਵਾ ਪਿੰਡ ਭਲੂਰ ਦੀ ਮੌਜੂਦਾ ਸਾਬਕਾ ਪੰਚਾਇਤ, ਪਿੰਡ ਦੇ ਪਤਵੰਤੇ ਅਤੇ ਬੱਚਿਆ ਦੇ ਮਾਪੇ ਹਾਜ਼ਰ ਸਨ |