04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮਨਿੰਦਰ ਸਿੰਘ ਮਨੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਬਲਾਕ ਬਰੀਵਾਲਾ ਦੇ ਪ੍ਰਧਾਨ ਬਣੇ

ਅਜੀਤ ਡੈਸਕ 20-06-2025
ਸ੍ਰੀ ਮੁਕਤਸਰ ਸਾਹਿਬ, 19 ਜੂਨ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਮੈਂਬਰ ਤੇ ਸਰਗਰਮ ਕਾਂਗਰਸੀ ਆਗੂ ਮਨਿੰਦਰ ਸਿੰਘ ਮਨੀ ਚੜੇਵਾਨ ਨੂੰ ਪੰਚਾਇਤੀ ਰਾਜ ਸੰਗਠਨ ਬਲਾਕ ਬਰੀਵਾਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਹਾਈਕਮਾਂਡ ਦੀ ਸਲਾਹ ਨਾਲ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਰਾੜ ਕਿੱਲਿਆਂਵਾਲੀ ਵਲੋਂ ਕੀਤੀ ਗਈ ਹੈ | ਉਨ੍ਹਾਂ ਨੂੰ ਨਿਯੁਕਤੀ ਪੱਤਰ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਤੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਚਰਨ ਸਿੰਘ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਪੰਜਾਬ ਪ੍ਰਧਾਨ ਗਗਨਦੀਪ ਸਿੰਘ ਬੌਬੀ ਕਮਰਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਰਾੜ ਵਲੋਂ ਸੌਂਪਿਆ ਗਿਆ | ਇਸ ਮੌਕੇ ਮਨਿੰਦਰ ਸਿੰਘ ਮਨੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਚਰਨ ਸਿੰਘ ਬਰਾੜ, ਗਗਨਦੀਪ ਸਿੰਘ ਬੌਬੀ, ਸ਼ੁਭਦੀਪ ਸਿੰਘ ਬਿੱਟੂ, ਗੁਰਜੰਟ ਸਿੰਘ ਬਰਾੜ ਅਤੇ ਸਿਮਰਜੀਤ ਸਿੰਘ ਭੀਨਾ ਬਰਾੜ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦਾ ਧੰਨਵਾਦ ਕੀਤਾ | ਇਸ ਦੌਰਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ, ਸਾਬਕਾ ਬਲਾਕ ਪ੍ਰਧਾਨ ਤੇ ਪੰਜਾਬ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਸੀਨੀਅਰ ਆਗੂ ਗੁਰਵੀਰ ਸਿੰਘ ਬਰਾੜ ਕਾਕੂ ਸੀਰਵਾਲੀ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਕਾਨਿਆਂਵਾਲੀ, ਬਲਾਕ ਸੰਮਤੀ ਮੈਂਬਰ ਰਿੰਕੂ ਭੁੱਲਰ ਅਤੇ ਅੰਮਿ੍ਤਪਾਲ ਸਿੰਘ ਨੂਰਪੁਰ ਕਿ੍ਪਾਲਕੇ ਤੋਂ ਇਲਾਵਾ ਇਲਾਕੇ ਦੇ ਆਗੂਆਂ ਤੇ ਵਰਕਰਾਂ ਨੇ ਵਧਾਈ ਦਿੱਤੀ ਹੈ | ਮਨਿੰਦਰ ਸਿੰਘ ਨੇ ਕਿਹਾ ਕਿ ਉਹ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ |
ਪਿਛਲੀ ਖ਼ਬਰ ਮਲੇਰੀਆ, ਡੇਂਗੂ ਅਤੇ ਸਿਹਤ ਵਿਸ਼ਿਆਂ ਸੰਬੰਧੀ ਜਾਗਰੂਕ ਕੀਤਾ ਅਗਲੀ ਖ਼ਬਰ ਮਾਲਵਾ ਕਾਲਜ ਦਾ ਬੀ.ਕਾਮ. ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।