04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮਲੇਰੀਆ, ਡੇਂਗੂ ਅਤੇ ਸਿਹਤ ਵਿਸ਼ਿਆਂ ਸੰਬੰਧੀ ਜਾਗਰੂਕ ਕੀਤਾ

ਅਜੀਤ ਡੈਸਕ 20-06-2025
ਬਾਜਾਖਾਨਾ, 19 ਜੂਨ (ਜਗਦੀਪ ਸਿੰਘ ਗਿੱਲ)-ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਵਿਖੇ ਡਾ. ਪਲਕ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ ਬਾਜਾਖਾਨਾ ਦੀ ਅਗਵਾਈ ਵਿਚ ਮਲੇਰੀਆ, ਡੇਂਗੂ ਅਤੇ ਹੋਰ ਸਿਹਤ ਵਿਸ਼ਿਆਂ 'ਤੇ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਅਤੇ ਡਾ. ਸਦਫ਼ ਵਿਸ਼ੇਸ਼ ਤÏਰ 'ਤੇ ਪਹੁੰਚੇ ¢ ਡਾ. ਹਿਮਾਂਸ਼ੂ ਗੁਪਤਾ ਅਤੇ ਡਾ. ਸਦਫ਼ ਵਲੋਂ ਮੱਛਰਾਂ ਅਤੇ ਮੱਖੀਆਂ ਆਦਿ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ ¢ ਉਨ੍ਹਾਂ ਦੱਸਿਆ ਕਿ ਮਲੇਰੀਆ ਇਕ ਗੰਭੀਰ ਵਾਇਰਲ ਬੁਖਾਰ ਹੈ, ਜੋ ਕਿ ਮੱਛਰ ਦੇ ਕੱਟਣ ਨਾਲ ਹੁੰਦਾ ਹੈ¢ ਉਨ੍ਹਾਂ ਮਲੇਰੀਆ ਅਤੇ ਡੇਂਗੂ ਰੋਗ ਦੇ ਲੱਛਣਾਂ, ਬਚਾਅ ਦੇ ਢੰਗਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਏ.ਐਮ.ਓ ਛਿੰਦਰਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਘਰਾਂ ਦੀ ਸਾਫ਼ ਸਫ਼ਾਈ ਵੱਲ ਇਨ੍ਹਾਂ ਦਿਨਾਂ ਵਿਚ ਵਿਸ਼ੇਸ਼ ਧਿਆਨ ਦੇਣ ਅਤੇ ਪਾਣੀ ਖੜਾ ਨਾ ਹੋਣ ਦੇਣ ਤਾਂ ਜੋ ਮੱਛਰ ਨਾ ਪੈਦਾ ਹੋਣ ¢ ਡਾ. ਪਲਕ ਅਤੇ ਅÏਰਤ ਰੋਗਾਂ ਦੇ ਮਾਹਿਰ ਡਾ. ਕਿਰਨਦੀਪ ਕÏਰ ਨੇ ਕਿਹਾ ਕਿ ਹਰੇਕ ਗਰਭਵਤੀ ਅÏਰਤ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ¢ ਆਈ ਈ ਸੀ ਗਤੀਵਿਧੀਆਂ ਦੇ ਨੋਡਲ ਅਫ਼ਸਰ ਫਲੈਗ ਚਾਵਲਾ ਅਤੇ ਚਮਕÏਰ ਸਿੰਘ ਵਲੋਂ ਐਨ.ਸੀ.ਡੀ ਬਾਰੇ ਜਾਣਕਾਰੀ ਦਿੱਤੀ | ਇਸ ਮÏਕੇ ਸਮੂਹ ਸਿਹਤ ਸੁਪਰਵਾਈਜ਼ਰ, ਸੀ ਐਚ ਓ, ਸਿਹਤ ਵਰਕਰ, ਆਸ਼ਾ ਫ਼ੈਸੀਲੀਟੇਟਰ, ਆਸ਼ਾ ਤੇ ਸਮੂਹ ਸਿਹਤ ਸਟਾਫ਼ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਸੜਕਾਂ ਦੀ ਹਾਲਤ ਖ਼ਸਤਾ ਹੋਣ ਕਰਕੇ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਮਨਿੰਦਰ ਸਿੰਘ ਮਨੀ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਬਲਾਕ ਬਰੀਵਾਲਾ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।