04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪਿੰਡ ਮਾਣੂੰਕੇ ਵਿਖੇ ਵਾਹੀਯੋਗ ਜ਼ਮੀਨ ਦੀ ਮਿਣਤੀ ਕਰਵਾਉਣ ਦਾ ਕੰਮ ਹੋਇਆ ਸ਼ੁਰੂ

ਪਿੰਡ ਮਾਣੂੰਕੇ ਦੀਆਂ ਗ੍ਰਾਮ ਪੰਚਾਇਤਾਂ ਦੇ ਪੰਚ-ਸਰਪੰਚ ਖੇਤੀ ਜ਼ਮੀਨ ਦੀ ਮਿਣਤੀ ਕਰਵਾਉਣ ਸੰਬੰਧੀ ਮੀਟਿੰਗ ਕਰਦੇ ਹੋਏ | ਤਸਵੀਰ : ਮਾਣੂੰਕੇ <br/> 20-06-2025
ਬਾਘਾ ਪੁਰਾਣਾ, 19 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀਆਂ ਦੋਵੇਂ ਗ੍ਰਾਮ ਪੰਚਾਇਤਾਂ ਨੇ ਨਾਜਾਇਜ਼ ਕਬਜ਼ੇ ਛਡਵਾਉਣ ਦੇ ਮਨੋਰਥ ਨਾਲ ਸਾਰੇ ਪਿੰਡ ਦੀ ਵਾਹੀਯੋਗ (ਫ਼ਸਲਾਂ ਦੀ ਪੈਦਾਵਾਰ ਵਾਲੀ) ਜ਼ਮੀਨ ਦੀ ਮਿਣਤੀ ਕਰਵਾਉਣ ਸਬੰਧੀ ਮੀਟਿੰਗ 'ਚ ਫੈਸਲਾ ਕੀਤਾ | ਇਸ ਮੌਕੇ ਸਰਪੰਚ ਨਿਰਮਲ ਸਿੰਘ, ਟਰੱਕ ਯੂਨੀਅਨ ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਅਤੇ ਸਰਪੰਚ ਅਜੈਬ ਸਿੰਘ ਨੇ ਦੱਸਿਆ ਕਿ ਪਿੰਡ ਮਾਣੂੰਕੇ ਦੀਆਂ ਦੋਵੇਂ ਗ੍ਰਾਮ ਪੰਚਾਇਤਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਖੇਤਾਂ 'ਚ ਵਾਹੀਯੋਗ ਜ਼ਮੀਨਾਂ 'ਤੇ ਲੋਕਾਂ ਵਲੋਂ ਨਾਜਾਇਜ਼ ਕੀਤੇ ਕਬਜ਼ਿਆਂ ਨੂੰ ਛਡਵਾਉਣ ਲਈ ਪਿੰਡ ਦੀ ਸਾਰੀ ਵਾਹੀਯੋਗ ਜ਼ਮੀਨ ਦੀ ਮਿਣਤੀ ਲਈ ਪ੍ਰਤੀ ਏਕੜ ਪੈਸੇ ਇਕੱਠੇ ਕੀਤੇ ਗਏ ਹਨ ਅਤੇ ਸਰਕਾਰੀ ਨਿਯਮਾਂ ਮੁਤਾਬਿਕ ਹੀ ਪਿੰਡ ਦੀ ਜ਼ਮੀਨ ਦੀ ਮਿਣਤੀ ਕਰਵਾਈ ਜਾਵੇਗੀ | ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਖੇਤੀ ਜ਼ਮੀਨ ਦੀ ਮਿਣਤੀ ਤੋਂ ਬਾਅਦ ਪਿੰਡ ਦੀਆਂ ਸਾਂਝੀਆਂ ਥਾਵਾਂ ਜਿਸ 'ਤੇ ਲੋਕਾਂ ਵਲੋਂ ਵੱਖ-ਵੱਖ ਤਰੀਕੇ ਨਾਲ ਨਜਾਇਜ਼ ਕਬਜ਼ੇ ਕੀਤੇ ਗਏ ਹਨ, ਨੂੰ ਵੀ ਛਡਵਾਇਆ ਜਾਣਗੇ | ਇਸ ਮੌਕੇ ਹਰਭਗਵਾਨ ਸਿੰਘ, ਅਮਰਜੀਤ ਸਿੰਘ, ਅਜਮੇਰ ਸਿੰਘ, ਸੋਹਣਾ ਸਿੰਘ, ਗੁਰਤੇਜ ਸਿੰਘ, ਜੋਰਾ ਸਿੰਘ, ਸੱਜਣ ਸਿੰਘ, ਰਣਜੀਤ ਸਿੰਘ, ਰਮਨਦੀਪ ਸਿੰਘ, ਸੁਖਚੈਨ ਸਿੰਘ, ਖਹਿਰਾ ਸਿੰਘ, ਸੁਖਮੰਦਰ ਸਿੰਘ, ਰਾਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਬਿੰਦਰ ਸਿੰਘ, ਗੁਰਦਿੱਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਦੀ ਯਾਦ 'ਚ ਪਿੰਡ ਚੁੱਘਾ ਕਲਾਂ ਵਿਖੇ ਕਰਵਾਏ ਵਾਲੀਬਾਲ ਲੀਗ ਮੁਕਾਬਲੇ ਅਗਲੀ ਖ਼ਬਰ ਜਗਨਨਾਥ ਰੱਥ ਯਾਤਰਾ 'ਚ ਮੁੱਖ ਮਹਿਮਾਨ ਵਿਧਾਇਕਾ ਡਾ. ਅਰੋੜਾ ਹੋਣਗੇ-ਤਿਆਗੀ ਵੱਖ-ਵੱਖ ਸ਼ਖ਼ਸੀਅਤਾਂ ਨੂੰ ਦਿੱਤੇ ਗਏ ਸੱਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।