04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਕਿਸਾਨ ਬਲਦੇਵ ਸਿੰਘ ਪਿਛਲੇ ਅੱਠ ਸਾਲਾਂ ਤੋਂ ਕਰ ਰਿਹਾ ਝੋਨੇ ਦੀ ਸਿੱਧੀ ਬਿਜਾਈ

ਅਜੀਤ ਡੈਸਕ 20-06-2025
ਕੋਟ ਈਸੇ ਖਾਂ, 19 ਜੂਨ (ਨਿਰਮਲ ਸਿੰਘ ਕਾਲੜਾ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਪਿੰਡ ਤਲਵੰਡੀ ਨੌਂ ਬਹਾਰ ਵਿਖੇ ਝੋਨੇ ਦੀ ਸਿੱਧੀ ਬਜਾਈ ਕਰਨ ਵਾਲੇ ਕਿਸਾਨ ਬਲਦੇਵ ਸਿੰਘ ਦੇ ਖੇਤ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਕਿਸਾਨ 30 ਜੂਨ ਤੱਕ ਇਸ ਸਕੀਮ ਦਾ ਲਾਭ ਲੈਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ ਉੱਪਰ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਬਲਦੇਵ ਸਿੰਘ ਵਲੋਂ ਪਿਛਲੇ ਸੱਤ ਸਾਲਾਂ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਝੋਨੇ ਦੀਆਂ ਸਿਫ਼ਾਰਸ਼ ਸ਼ੁਦਾ ਕਿਸਮਾਂ ਦੀ ਸਫਲਤਾ ਪੂਰਵਕ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਜਾਈ ਵਧੀਆ ਵਿਕਲਪ ਹੈ | ਇਸ ਮੌਕੇ ਬਲਦੇਵ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਲੇਬਰ, ਝਾੜ ਘਟਣ, ਨਦੀਣ ਦੀ ਕੋਈ ਸਮੱਸਿਆ ਨਹੀਂ ਆਉਂਦੀ, ਜਦ ਕਿ ਇਸ ਨਾਲ ਝਾੜ ਵਧਦਾ ਹੈ ਅਤੇ ਸਮੇਂ ਪੈਸੇ ਦੀ ਬੱਚਤ ਹੁੰਦੀ ਹੈ | ਇਸ ਮੌਕੇ ਗਗਨਦੀਪ ਸਿੰਘ ਏ.ਟੀ.ਐਮ. ਨੇ ਦੱਸਿਆ ਕਿ ਸਿੱਧੀ ਬਜਾਈ ਨੂੰ ਲੈ ਕੇ ਕਿਸਾਨਾਂ ਵਲੋਂ ਕਾਫੀ ਦਿਲਚਸਪੀ ਦਿਖਾਈ ਜਾ ਰਹੀ ਹੈ | ਇਸ ਮੌਕੇ ਖੇਤੀਬਾੜੀ ਦਫ਼ਤਰ ਤੋਂ ਹਰਦੀਪ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਸਿਆਸਤ ਤੋਂ ਦੂਰ- ਭਾਈ ਵਿਰਸਾ ਸਿੰਘ ਖ਼ਾਲਸਾ ਅਗਲੀ ਖ਼ਬਰ ਮਾਤਾ ਦੀ ਯਾਦ 'ਚ ਪਿੰਡ ਚੁੱਘਾ ਕਲਾਂ ਵਿਖੇ ਕਰਵਾਏ ਵਾਲੀਬਾਲ ਲੀਗ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।