04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਸਿਆਸਤ ਤੋਂ ਦੂਰ- ਭਾਈ ਵਿਰਸਾ ਸਿੰਘ ਖ਼ਾਲਸਾ

ਅਜੀਤ ਡੈਸਕ 20-06-2025
ਬਾਘਾ ਪੁਰਾਣਾ, 19 ਜੂਨ (ਗੁਰਮੀਤ ਸਿੰਘ ਮਾਣੂੰਕੇ)- ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਮੋਗਾ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਗੁਰਦੀਪ ਸਿੰਘ ਨੇ ਸੰਗਤਾਂ ਦੇ ਭਰਵੇਂ ਇਕੱਠ ਵਿਚ ਬੋਲਦਿਆਂ ਸਪਸ਼ਟ ਕੀਤਾ ਕਿ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਜਿੱਥੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਹੈ ਉੱਥੇ ਇਸ ਅਸਥਾਨ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਜਿੱਥੇ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਕਹੇ ਇਨ੍ਹਾਂ ਸ਼ਬਦਾਂ ਦੀ ਜਿੱਥੇ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫ਼ੈਸਲਾ ਮੰਨਦੀ ਹੈ, ਉੱਥੇ ਮੰਗ ਕਰਦੀ ਹੈ ਕਿ ਹਰ ਧਾਰਮਿਕ ਅਸਥਾਨ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਵੇ | ਇਹ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਖ਼ਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਦੇ ਗੱਦੀ ਨਸ਼ੀਨ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਨੂੰ ਸਿਆਸਤ ਤੋਂ ਦੂਰ ਅਤੇ ਸੰਗਤਾਂ ਨੂੰ ਸਮਰਪਿਤ ਹੋਣ ਵਾਲੇ ਕਹੇ ਸ਼ਬਦਾਂ ਦੀ ਪੂਰਨ ਹਮਾਇਤ ਅਤੇ ਹੋਰ ਧਾਰਮਿਕ ਅਸਥਾਨਾਂ ਨੂੰ ਸਿਆਸਤ ਤੋਂ ਦੂਰ ਰੱਖਣ ਦੀ ਮੰਗ ਕਰਦਿਆਂ ਇਕ ਲਿਖਤੀ ਪੈੱ੍ਰਸ ਬਿਆਨ ਰਾਹੀਂ ਕੀਤਾ | ਇਸ ਮੌਕੇ ਭਾਈ ਖ਼ਾਲਸਾ ਨੇ ਦੱਸਿਆ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਮੋਗਾ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਦੀ 15 ਵੀ ਸਾਲਾਨਾ ਯਾਦ 'ਚ ਰੱਖੇ ਕੀਰਤਨ ਦਰਬਾਰ 'ਚ ਸੰਗਤਾਂ ਨੂੰ ਵੱਖ-ਵੱਖ ਕੀਰਤਨੀ ਜਥਿਆਂ ਤੇ ਹੋਰ ਧਾਰਮਿਕ ਆਗੂਆਂ ਨੇ ਆਪਣੇ ਵਿਚਾਰਾਂ ਰਾਹੀਂ ਹਾਜ਼ਰੀ ਲਵਾਈ ਤੇ ਬਾਬਾ ਜੀ ਦੇ ਜੀਵਨ ਤਪੱਸਿਆ ਤੇ ਮਨੁੱਖਤਾ ਦੀ ਸੇਵਾ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ |.ਭਾਈ ਖ਼ਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖ਼ਾਲਸਾ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਮੋਗਾ ਦੇ ਬਾਨੀ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਦੀ 15 ਵੀ ਸਾਲਾਨਾ ਯਾਦ 'ਚ ਉਨ੍ਹਾਂ ਨੂੰ ਸ਼ਰਧਾ ਭਾਵਨਾਵਾਂ ਨਾਲ ਯਾਦ ਕਰਦੀ ਹੋਈ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਗੁਰਦੀਪ ਸਿੰਘ ਵਲੋਂ ਮਹਾਂਪੁਰਸ਼ਾਂ ਵਲੋਂ ਅਰੰਭੀਆਂ ਸੇਵਾਵਾਂ ਤੇ ਧਾਰਮਿਕ ਮਰਿਆਦਾਵਾਂ ਨੂੰ ਬਾਖ਼ੂਬੀ ਨਾਲ ਨਿਭਾਅ ਕੇ ਇਸ ਅਸਥਾਨ ਨੂੰ ਮਾਲਵੇ ਖੇਤਰ ਦਾ ਪ੍ਰਸਿੱਧ ਧਾਰਮਿਕ ਅਸਥਾਨ ਬਣਾਉਣ ਵਾਲੀਆਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਜਿੱਥੇ ਪੂਰਨ ਹਮਾਇਤ ਕਰਦੀ ਹੈ | ਇਸ ਮੌਕੇ ਭਾਈ ਵਿਰਸਾ ਸਿੰਘ ਖ਼ਾਲਸਾ ਨੂੰ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਲੋਂ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਕੇ.ਕੇ. ਤਿਵਾੜੀ ਦਾ ਕੋਟ ਈਸੇ ਖਾਂ ਦੇ ਕਾਂਗਰਸੀ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਕਿਸਾਨ ਬਲਦੇਵ ਸਿੰਘ ਪਿਛਲੇ ਅੱਠ ਸਾਲਾਂ ਤੋਂ ਕਰ ਰਿਹਾ ਝੋਨੇ ਦੀ ਸਿੱਧੀ ਬਿਜਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।