ਫ਼ਰੀਦਕੋਟ, 19 ਜੂਨ (ਸਰਬਜੀਤ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪੰਜਾਬ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਸੰਨੀ ਰੈਣ ਬਸੇਰਾ ਵਿਖੇ ਲੋੜਵੰਦਾਂ ਨੂੰ ਮਹੀਨਾਂਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਗਏ | ਇਕਾਈ ਪ੍ਰਧਾਨ ਭਰਪੂਰ ਸਿੰਘ ਹੁੰਦਲ ਤੇ ਪੈ੍ਰਸ ਸਕੱਤਰ ਪਰਦੀਪ ਸ਼ਰਮਾ ਨੇ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਲੋੜਵੰਦਾਂ ਨੂੰ ਸਿਹਤ ਸੇਵਾਵਾਂ ਬਿਹਤਰ ਬਣਾਉਣ ਲਈ ਆਧੁਨਿਕ ਮਸ਼ੀਨਾਂ, ਬੇਸਹਾਰਾ ਲਈ ਕਿੱਤਾ ਮੁਖੀ ਸਿਖਲਾਈ ਦੇਣ ਲਈ ਸੈਂਟਰ ਖੋਲ੍ਹੇ ਗਏ ਹਨ | ਮਰੀਜ਼ਾਂ ਦੇ ਪਰਿਵਾਰਾਂ ਦੇ ਰਹਿਣ ਲਈ ਸੰਨੀ ਉਬਰਾਏ ਰੈਣ ਬਸੇਰਾ ਬਣਾਇਆ ਗਿਆ ਹੈ ਜਿੱਥੇ ਮਰੀਜ਼ਾਂ ਦੇ ਵਾਰਸਾਂ ਦੇ ਰਹਿਣ ਲਈ ਮੁਫ਼ਤ ਸੇਵਾਵਾਂ ਦਾ ਪ੍ਰਬੰਧ ਹੈ | ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਦੇ ਮੈਂਬਰ ਜਗਪਾਲ ਸਿੰਘ ਬਰਾੜ, ਸੂਰਤ ਸਿੰਘ ਖਾਲਸਾ, ਕਰਮਜੀਤ ਸਿੰਘ ਸਰਾਂ, ਕਮਿੰਦਰ ਸਿੰਘ ਬਿੱਟੂ ਗਿੱਲ, ਦਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਜੰਗ ਸਿੰਘ, ਕੈਪਟਨ ਬਲਜੀਤ ਸਿੰਘ ਅਤੇ ਅਹੁਦੇਦਾਰ ਹਾਜ਼ਰ ਸਨ |