05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਮੋਗਾ ਵਿਖੇ 15 ਰੋਜ਼ਾ ਗੁਰਮਤਿ ਸਿੱਖਿਆ ਕੈਂਪ ਸਮਾਪਤ

ਗੁਰਦੁਆਰਾ ਸ੍ਰੀ ਨਾਮਦੇਵ ਭਵਨ ਵਿਖੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਗੁਰਮੁਖ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਮੁੱਖ ਸੇਵਾਦਾਰ, ਸੰਨੀ ਗਿੱਲ ਤੇ ਹੋਰ | ਤਸਵੀਰ : ਜਸਪਾਲ ਸਿੰਘ ਬੱਬੀ <br/> 20-06-2025
ਮੋਗਾ, 19 ਜੂਨ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ 15 ਰੋਜ਼ਾ ਗੁਰਮਤਿ ਸਿੱਖਿਆ ਸਮਰ ਕੈਂਪ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਨਾਮਦੇਵ ਭਵਨ ਦੀ ਸਮੁੱਚੀ ਕਮੇਟੀ, ਇਸਤਰੀ ਸਤਸੰਗ ਸਭਾ ਮੋਗਾ ਅਤੇ ਮੋਗਾ ਸ਼ਹਿਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਲਗਾਇਆ | ਇਸ ਕੈਂਪ ਵਿਚ ਮੋਗਾ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਸਿੱਖ ਧਰਮ ਬਾਰੇ ਵਿਸਥਾਰ ਵਿਚ ਜਾਣਕਾਰੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸ਼ੁੱਧ ਬਾਣੀ ਪੜ੍ਹਨ ਬਾਰੇ ਗਿਆਨੀ ਸੋਹਣ ਸਿੰਘ ਖ਼ਾਲਸਾ, ਭਾਈ ਗੁਲਾਬ ਜਿੰਦਰ ਸਿੰਘ ਪ੍ਰਚਾਰਕ, ਭਾਈ ਲਖਬੀਰ ਸਿੰਘ ਪ੍ਰਚਾਰਕ, ਭਾਈ ਸ਼ਿੰਦਰ ਸਿੰਘ ਨੇ ਸਿੱਖਿਆ ਦਿੱਤੀ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਹਰ ਰੋਜ਼ ਰਿਫਰੈਸ਼ਮੈਂਟ ਵੀ ਦਿੱਤੀ ਗਈ | ਕੈਂਪ ਦੀ ਸਮਾਪਤੀ 'ਤੇ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਭੋਲਾ ਸਿੰਘ, ਗੁਰਮੁਖ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਨਾਮਦੇਵ ਭਵਨ ਮੋਗਾ, ਸਾਬਕਾ ਪਿ੍ੰਸੀਪਲ ਅਵਤਾਰ ਸਿੰਘ ਕਰੀਰ, ਸਰੂਪ ਸਿੰਘ ਮੋਗਾ, ਅਵਤਾਰ ਸਿੰਘ ਵਹਿਣੀਵਾਲ, ਅਕਾਲੀ ਆਗੂ ਸੰਨੀ ਗਿੱਲ, ਰਜਿੰਦਰ ਸਿੰਘ ਡੱਲਾ, ਚਰਨਜੀਤ ਸਿੰਘ ਝੰਡੇਆਣਾ, ਰਣਜੀਤ ਸਿੰਘ ਭਾਊ, ਜਰਨੈਲ ਸਿੰਘ ਦੁੱਨੇਕੇ, ਕੁਲਵੰਤ ਸਿੰਘ ਨੈਸਲੇ, ਕੁਲਵੰਤ ਸਿੰਘ ਰਾਮਗੜ੍ਹੀਆ, ਸੁਖਦੇਵ ਸਿੰਘ ਪੁਰਬਾ, ਕਮਲਜੀਤ ਸਿੰਘ ਬਿੱਟੂ, ਹਰਮੇਲ ਸਿੰਘ ਹੀਰਾ, ਸੁਖਦੀਪ ਸਿੰਘ ਕਰੀਰ, ਲਖਵੀਰ ਸਿੰਘ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਸਿਮਰ ਪ੍ਰਤਾਪ ਸਿੰਘ, ਮਨਜੀਤ ਸਿੰਘ, ਬੀਬੀ ਜਸਬੀਰ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਮਨਸਿਮਰ ਕੌਰ, ਪ੍ਰਭਜੋਤ ਕੌਰ ਸਮੇਤ ਵਿਦਿਆਰਥੀਆਂ ਹਾਜ਼ਰ ਸਨ | ਇਸ ਮੌਕੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ 15960 ਪਾਬੰਦੀਸ਼ੁਦਾ ਕੈਪਸੂਲ ਫੜੇ ਅਗਲੀ ਖ਼ਬਰ ਪਰਮਪਾਲ ਤਖ਼ਤੂਪੁਰਾ ਦੀ ਅਗਵਾਈ 'ਚ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।