06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਰਾਤ ਨੂੰ ਖੇਤ ਪਾਣੀ ਲਗਾਉਣ ਗਏ ਨੌਜਵਾਨ ਦੀ ਲਾਸ਼ ਨਹਿਰ ਵਿਚੋਂ ਬਰਾਮਦ

ਅਜੀਤ ਡੈਸਕ 21-06-2025
ਕਿਸ਼ਨਪੁਰਾ ਕਲਾਂ, 20 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪਿੰਡ ਭਿੰਡਰ ਖੁਰਦ ਦਾ ਇਕ ਨੌਜਵਾਨ ਲੰਘੀ ਰਾਤ ਆਪਣੇ ਖੇਤ 'ਚ ਪਾਣੀ ਲਗਾਉਣ ਗਿਆ ਸੀ | ਜਦੋਂ ਲੰਬਾ ਸਮਾਂ ਬੀਤ ਜਾਣ 'ਤੇ ਉਹ ਘਰ ਵਾਪਸ ਨਾ ਮੁੜਿਆ ਤਾਂ ਉਸ ਦੇ ਪਿਤਾ ਨੇ ਉਸ ਨੂੰ ਫੋਨ ਕਰਨਾ ਚਾਹਿਆ ਤਾਂ ਫੋਨ ਬੰਦ ਆ ਰਿਹਾ ਸੀ | ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਉਸ ਦੀ ਤਾਲਾਸ਼ ਆਰੰਭ ਕੀਤੀ ਗਈ | ਬੀਤੀ ਰਾਤ ਤੇ ਅੱਜ ਪੂਰਾ ਦਿਨ ਪਰਿਵਾਰ ਪਿੰਡ ਵਾਸੀਆਂ ਦੀ ਮਦਦ ਨਾਲ ਲਾਪਤਾ ਨੌਜਵਾਨ ਦੀ ਭਾਲ ਕਰਨ ਵਿਚ ਲੱਗੇ ਰਹੇ | ਗੋਤਾ ਖੋਰਾਂ ਦੀ ਮਦਦ ਨਾਲ ਨਹਿਰ ਵਿਚ ਵੀ ਉਸ ਦੀ ਭਾਲ ਸ਼ੁਰੂ ਕੀਤੀ ਗਈ | ਸ਼ਾਮ ਤਕਰੀਬਨ 6 ਵਜੇ ਦੇ ਕਰੀਬ ਉਸ ਦੀ ਲਾਸ਼ ਪਿੰਡ ਜਲਾਲਾਬਾਦ ਦੇ ਕੋਲੋਂ ਨਹਿਰ ਵਿਚੋਂ ਬਰਾਮਦ ਕੀਤੀ ਗਈ | ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਧਰਮਕੋਟ ਦੇ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਘਟਨਾ ਸਬੰਧੀ ਜਾਇਜ਼ਾ ਲਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਪਹਿਚਾਣ ਕੁਲਵਿੰਦਰ ਸਿੰਘ (25) ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ | ਉਕਤ ਨੌਜਵਾਨ ਭਿੰਡਰ ਖੁਰਦ ਦੇ ਖੁਸ਼ਹਾਲ ਜ਼ਿੰਮੀਦਾਰ ਪਰਿਵਾਰ ਨਾਲ ਸਬੰਧਿਤ ਸੀ | ਇਸ ਦਾ ਵੱਡਾ ਭਰਾ ਵਿਦੇਸ਼ ਵਿਚ ਰਹਿੰਦਾ ਹੈ | ਨੌਜਵਾਨ ਕੁਲਵਿੰਦਰ ਸਿੰਘ ਪਿੰਡ ਤੋਂ ਕੁਝ ਦੂਰੀ 'ਤੇ ਭਿੰਡਰ-ਇੰਦਰਗੜ੍ਹ ਸੜਕ 'ਤੇ ਸਥਿੱਤ ਆਪਣੀ ਮੋਟਰ 'ਤੇ ਖੇਤ ਵਿਚ ਲਗਾਏ ਜਾ ਰਹੇ ਪਾਣੀ ਦਾ ਨੱਕਾ ਮੋੜਨ ਗਿਆ ਸੀ | ਉਨ੍ਹਾਂ ਕਿਹਾ ਕਿ ਇਸ ਨੌਜਵਾਨ ਨਾਲ ਕੀ ਹੋਇਆ ਹੈ ਇਹ ਜਾਂਚ ਦਾ ਵਿਸ਼ਾ ਹੈ | ਪੁਲਿਸ ਪਾਰਟੀ ਵਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਬੁੱਟਰ ਕਲਾਂ ਵਿਖੇ ਸਿਹਤ ਕਰਮਚਾਰੀਆਂ ਨੇ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਗਲੀ ਖ਼ਬਰ ਹਲਕਾ ਧਰਮਕੋਟ ਦੀ ਕਾਂਗਰਸ ਕਮੇਟੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।