07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 21-06-2025
ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਧੰਨ-ਧੰਨ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਅਪਾਰ ਕਿ੍ਪਾ ਅਤੇ ਸੰਤ ਬਾਬਾ ਕਪੂਰ ਸਿੰਘ ਦੀ ਰਹਿਨੁਮਾਈ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਦੇ ਵਿਦਿਆਰਥੀਆਂ ਨੇ ਐਸ.ਸੀ.ਈ.ਆਰ.ਟੀ., ਮੋਹਾਲੀ ਵਲੋਂ ਘੋਸ਼ਿਤ ਡੀ.ਐਲ.ਐਡ. (ਈ.ਟੀ.ਟੀ.) ਸੈਸ਼ਨ 2023-25 ਸਾਲ ਪਹਿਲੇ ਦੇ ਨਤੀਜੇ ਵਿਚ ਵਧੀਆ ਅੰਕ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪਿੰ੍ਰਸੀਪਲ ਜਸਕਿਰਨ ਕੌਰ ਦਿਆਲ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅਰਪਨਦੀਪ ਕੌਰ ਨੇ 1042 ਅੰਕ ਲੈ ਕੇ ਪਹਿਲਾ, ਸਮਾਇਲਪ੍ਰੀਤ ਕੌਰ ਨੇ 1036 ਅੰਕ ਲੈ ਕੇ ਦੂਜਾ ਅਤੇ ਮੁਕੌ ਕੌਰ ਨੇ 1017 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਬਾਬਾ ਕਪੂਰ ਸਿੰਘ, ਚੇਅਰਮੈਨ ਇੰਦਰਪਾਲ ਸਿੰਘ ਕਲੇਰ, ਕਾਰਜਕਾਰੀ ਪਿੰ੍ਰਸੀਪਲ ਅਤੇ ਸਟਾਫ਼ ਨੇ ਸ਼ਾਨਦਾਰ ਨਤੀਜਾ ਲਿਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਔਰਤਾਂ ਦੀ ਕੁੱਟਮਾਰ ਦੀ ਵਾਇਰਲ ਵੀਡੀਓ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ-ਐਸ.ਐਸ.ਪੀ. ਤੋੋਂ ਰਿਪੋਰਟ ਮੰਗੀ... ਅਗਲੀ ਖ਼ਬਰ ਸੁਸਾਇਟੀਆਂ 'ਚ ਯੂਰੀਆ ਦੀ ਘਾਟ ਤੁਰੰਤ ਪੂਰੀ ਕੀਤੀ ਜਾਵੇ-ਭਾਕਿਯੂ ਬਹਿਰਾਮ ਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।