ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਵਲੋਂ 1 ਕਿੱਲੋ 270 ਗ੍ਰਾਮ ਹੈਰੋਇਨ ਸਮੇਤ 3 ਨੌਜਵਾਨ ਕਾਬੂ
ਅਜੀਤ ਡੈਸਕ
21-06-2025
ਮੋਗਾ, 20 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐਸ.ਪੀ. (ਡੀ) ਸੁਖਅੰਮਿ੍ਤ ਸਿੰਘ, ਗੁਰਪ੍ਰੀਤ ਸਿੰਘ ਡੀ.ਐਸ.ਪੀ. ਸਿਟੀ ਦੀ ਸੁਪਰਵੀਜਨ ਹੇਠ ਸੀ.ਆਈ.ਏ. ਸਟਾਫ਼ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁੱਖ ਅਫ਼ਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਤਿੰਨ ਨੌਜਵਾਨਾਂ ਨੂੰ 1 ਕਿੱਲੋ 270 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਅੱਜ ਇਸ ਸਬੰਧੀ ਐਸ.ਪੀ. ਇਨਵੈਸਟੀਗੇਸ਼ਨ ਬਾਲ ਕਿ੍ਸ਼ਨ ਸਿੰਗਲਾ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਦ ਸਬ ਇੰਸਪੈਕਟਰ ਜਰਨੈਲ ਸਿੰਘ ਪੁਲਿਸ ਪਾਰਟੀ ਨਾਲ ਕੋਟਕਪੂਰਾ ਬਾਈਪਾਸ 'ਤੇ ਗਸ਼ਤ ਲਗਾ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਹੁਸਨਦੀਪ ਸਿੰਘ ਉਰਫ਼ ਹਨੀ ਵਾਸੀ ਪ੍ਰੀਤ ਨਗਰ ਮੋਗਾ, ਗੌਤਮ ਵਾਸੀ ਜ਼ੀਰਾ ਰੋਡ ਮੋਗਾ, ਆਕਾਸ਼ਦੀਪ ਸਿੰਘ ਪੁੱਤਰ ਤਰਸੇਮ ਲਾਲ ਵਾਸੀ ਗਾਦੜੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਕਿ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਉਹ ਮੋਗਾ ਅੰਮਿ੍ਤਸਰ ਰੋਡ ਦਿੱਲੀ ਕਲੌਨੀ ਨੂੰ ਜਾਂਦੀ ਸੜਕ 'ਤੇ ਖੜ੍ਹੇ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਹੇ ਹਨ | ਮਿਲੀ ਸੂਚਨਾ ਦੇ ਆਧਾਰ ਤੇ ਸਬ ਇੰਸਪੈਕਟਰ ਜਰਨੈਲ ਸਿੰਘ ਨੇ ਫ਼ੌਰੀ ਕਾਰਵਾਈ ਕਰਦਿਆਂ ਉਕਤ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕਰ ਲਿਆ ਅਤੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ ਮੋਗਾ ਵਿਚ ਅੰਡਰ ਸੈਕਸ਼ਨ 21, 61, 85 ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਐਸ.ਪੀ. ਬਾਲ ਕਿ੍ਸ਼ਨ ਸਿੰਗਲਾ ਨੇ ਦੱਸਿਆ ਕਿ ਉਕਤ ਗਿ੍ਫ਼ਤਾਰ ਨੌਜਵਾਨਾਂ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸੁਖਅੰਮਿ੍ਤ ਸਿੰਘ ਅਤੇ ਸੀ.ਆਈ.ਏ. ਸਟਾਫ਼ ਮੋਗਾ ਦੇ ਇੰਚਾਰਜ ਇੰਸਪੈਕਟਰ ਦਲਜੀਤ ਸਿੰਘ ਬਰਾੜ |