08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਾਬਕਾ ਤਹਿਸੀਲਦਾਰ ਲਖਵੀਰ ਸਿੰਘ ਗਿੱਲ ਦਾ ਦਿਹਾਂਤ

ਅਜੀਤ ਡੈਸਕ 21-06-2025
•ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਮੋਗਾ ਵਿਖੇ
ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਵਰਿੰਦਰ ਸਿੰਘ ਗਿੱਲ (ਟੋਨੀ) ਕੈਨੇਡਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਾਬਕਾ ਤਹਿਸੀਲਦਾਰ ਲਖਵੀਰ ਸਿੰਘ ਗਿੱਲ ਬੀਤੀ 18 ਜੂਨ ਬੁੱਧਵਾਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸਦੀਵੀ ਵਿਛੋੜਾ ਦੇ ਗਏ | ਉਹ ਕਰੀਬ 68 ਵਰਿ੍ਹਆਂ ਦੇ ਸਨ | ਇਸ ਦੁੱਖ ਦੀ ਘੜੀ ਵਿਚ ਵਰਿੰਦਰ ਸਿੰਘ ਗਿੱਲ ਟੋਨੀ ਕੈਨੇਡਾ ਤੇ ਉਨ੍ਹਾਂ ਦੇ ਪਰਿਵਾਰ ਨਾਲ ਡਾ. ਹਰਤੇਜ ਸਿੰਘ ਬਰਾੜ, ਲਖਵਿੰਦਰ ਸਿੰਘ ਰੌਲੀ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ, ਜਸਪਾਲ ਸਿੰਘ, ਦਮਨਜੀਤ ਸਿੰਘ, ਰਾਜਪਾਲ ਸਿੰਘ ਭੰਗੂ, ਐਡਵੋਕੇਟ ਦਿਨੇਸ਼ ਗਰਗ, ਰਿਟਾ. ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੇ ਮੈਂਬਰਾਨ ਭੂਸ਼ਨ ਗੋਇਲ, ਜਤਿੰਦਰਪਾਲ ਸਿੰਘ ਨਾਰੰਗ, ਰੂਪ ਸਿੰਘ ਚੜਿੱਕ, ਸੁਖਵਿੰਦਰ ਸਿੰਘ ਗਰੇਵਾਲ, ਪਵਿੱਤਰ ਸਿੰਘ, ਸੁਰਿੰਦਰ ਸਿੰਘ ਬੇਦੀ, ਸੁਰਿੰਦਰਪਾਲ ਸਿੰਘ, ਰਣਜੀਤ ਸਿੰਘ ਸਾਰੇ ਕਾਨੂੰਗੋ, ਗੁਰਤੇਜ ਸਿੰਘ ਸਾਬਕਾ ਸਦਰ ਕਾਨੂੰਗੋ, ਦਰਸ਼ਨ ਚੰਦ ਸ਼ਰਮਾ, ਕੁਲਦੀਪ ਸ਼ਰਮਾ, ਕ੍ਰਿਸ਼ਨ ਸਿੰਘ ਕਟਾਰੀਆ ਆਦਿ ਨੇ ਦੁੱਖ ਸਾਂਝਾ ਕੀਤਾ | ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲਿਆਂ ਨੇ ਦੱਸਿਆ ਕਿ ਸਵ: ਲਖਵੀਰ ਸਿੰਘ ਗਿੱਲ ਸਾਬਕਾ ਤਹਿਸੀਲਦਾਰ ਮੋਗਾ ਦਾ ਅੰਤਿਮ ਸੰਸਕਾਰ ਅੱਜ ਮਿਤੀ 21 ਜੂਨ ਸਨਿੱਚਰਵਾਰ ਨੂੰ ਦੁਪਹਿਰ 2 ਵਜੇ ਸਵਰਗ ਆਸ਼ਰਮ ਗਾਂਧੀ ਰੋਡ ਮੋਗਾ ਵਿਖੇ ਹੋਵੇਗਾ ਜਿੱਥੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣਗੇ |
ਪਿਛਲੀ ਖ਼ਬਰ ਜਹਾਜ਼ ਹਾਦਸੇ 'ਚ ਵਿਛੜੀਆਂ ਰੂਹਾਂ ਲਈ ਕਾਲੇਕੇ ਤੇ ਆਲਮਵਾਲਾ ਵਲੋਂ ਅਰਦਾਸ ਅਗਲੀ ਖ਼ਬਰ ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲਟਸ ਦੇ ਨਤੀਜੇ 'ਚ ਮਾਰੀਆਂ ਮੱਲਾਂ-ਗੁਰਮਿਲਾਪ ਸਿੰਘ ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।