ਸਮਾਲਸਰ, 21 ਜੂਨ (ਗੁਰਜੰਟ ਕਲਸੀ ਲੰਡੇ)-ਸਮਾਲਸਰ ਪੁਲਿਸ ਨੇ ਸੱਤ ਗਰਾਮ ਹੈਰੋਇਨ ਸਣੇ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਸਮਾਲਸਰ ਜਨਕ ਰਾਜ ਨੇ ਦੱਸਿਆ ਕਿ ਥਾਣੇਦਾਰ ਕੁਲਦੀਪ ਸਿੰਘ ਆਪਣੀ ਪੁਲਿਸ ਪਾਰਟੀ ਸਣੇ ਅਬੋਹਰ ਬਰਾਂਚ ਨਹਿਰ ਦੀ ਪਟੜੀ ਸਮਾਲਸਰ ਤੋਂ ਪੁਰਾਣਾ ਪੁਲ ਵੈਰੋਕੇ ਵੱਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਸੋਨੀ ਸਿੰਘ ਵਾਸੀ ਬੰਬੀਹਾ ਭਾਈ ਰੋਡ ਵਾਂਦਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਸੱਤ ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਉਸ ਨੂੰ ਗਿ੍ਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ |