ਬਾਘਾ ਪੁਰਾਣਾ, 21 ਜੂਨ (ਟਿੰਕੂ ਕਾਠਪਾਲ)-ਬੀਤੇ ਦਿਨੀਂ ਕਾਂਗਰਸ ਪਾਰਟੀ ਨੂੰ ਸੂਬੇ ਅੰਦਰ ਮਜ਼ਬੂਤ ਕਰਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ | ਜਿਸ ਦੇ ਤਹਿਤ ਬਾਘਾ ਪੁਰਾਣਾ ਹਲਕੇ ਦੇ ਸਰਗਰਮ ਕਾਂਗਰਸੀ ਆਗੂ ਭੋਲਾ ਸਿੰਘ ਸਮਾਧ ਭਾਈ ਨੂੰ ਪਾਰਟੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਾ ਕੋਆਰਡੀਨੇਟਰ ਲਗਾਏ ਜਾਣ 'ਤੇ ਕਾਂਗਰਸੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਜਾ ਰਿਹਾ ਹੈ | ਕਾਂਗਰਸੀ ਆਗੂਆਂ ਨੇ ਕਿਹਾ ਕਿ ਭੋਲਾ ਸਿੰਘ ਸਮਾਧ ਭਾਈ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਵਿਚ ਕਾਂਗਰਸ ਪਾਰਟੀ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ |