21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਮਾਨ ਦਲ ਨੇ ਕੋਟ ਈਸੇ ਖਾਂ ਵਿਖੇ ਮਨਾਇਆ ਅੰਤਰਰਾਸ਼ਟਰੀ ਗਤਕਾ ਦਿਵਸ <br/>

ਅਜੀਤ ਡੈਸਕ 22-06-2025
ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ (ਮਾਨ ਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਧਰਮਕੋਟ ਦੇ ਇੰਚਾਰਜ ਬਲਰਾਜ ਸਿੰਘ ਖਾਲਸਾ ਤੇ ਹੋਰਨਾਂ ਅਹੁਦੇਦਾਰਾਂ, ਸਾਥੀਆਂ ਨੇ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸ਼ਮਸ਼ੇਰ ਸਿੰਘ ਅਤੇ ਬੁੰਗਾ ਅਕਾਲਗੜ੍ਹ ਸਾਹਿਬ ਗਤਕਾ ਅਖਾੜਾ ਟੀਮ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ | ਇਸ ਮੌਕੇ ਨਿਹੰਗ ਸਿੰਘ ਨੌਜਵਾਨਾਂ ਤੇ ਬੱਚਿਆਂ ਨੇ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ | ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਕਿਹਾ ਕਿ ਭਾਵੇਂ ਪਿਛਲੇ ਕੁਝ ਸਾਲਾਂ ਤੋਂ ਦੇਸ਼ ਭਰ ਵਿਚ ਯੋਗ ਦਿਵਸ ਦਾ ਪ੍ਰਚਲਨ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ ਹੈ ਪਰ ਜੇਕਰ ਸਿੱਖੀ ਰਹੁ ਰੀਤਾਂ ਦੀ ਗੱਲ ਕੀਤੀ ਜਾਵੇ ਤਾਂ ਤੰਦਰੁਸਤ ਜੀਵਨ, ਸਵੈ ਰੱਖਿਆ ਅਤੇ ਸਮਾਜ ਅੰਦਰ ਦੱਬੇ ਕੁਚਲੇ ਲੋਕਾਂ ਦਾ ਸਾਥ ਦੇਣ ਲਈ ਸਿੱਖ ਬੱਚਿਆਂ ਨੂੰ ਗਤਕੇ ਨਾਲ ਜੋੜਨਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਿੱਖ ਧਰਮ ਸਮੁੱਚੀ ਮਨੁੱਖਤਾ ਵਿਚ ਪਿਆਰ ਇਤਫਾਕ ਦਾ ਹਾਮੀ ਹੈ | ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਯੋਗ ਦਿਵਸ ਦੀ ਥਾਂ 'ਤੇ ਗਤਕਾ ਦਿਵਸ ਨਾਲ ਜੁੜੇ ਰਹਿਣ ਦਾ ਹੀ ਹੋਕਾ ਦਿੱਤਾ ਸੀ ਤੇ ਜਥੇਬੰਦੀ ਵਲੋਂ ਹਰ ਸਾਲ ਗਤਕਾ ਦਿਵਸ ਮਨਾਉਣ ਦੇ ਉਪਰਾਲੇ ਜਾਰੀ ਰਹਿਣਗੇ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਸ਼ਮਸ਼ੇਰ ਸਿੰਘ ਤੇ ਪ੍ਰਬੰਧਕਾਂ ਵਲੋਂ ਪੁੱਜੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨੋਹਰ ਸਿੰਘ ਖਾਲਸਾ, ਬਾਪੂ ਦਾਰਾ ਸਿੰਘ ਸਦਰ ਕੋਟ, ਪ੍ਰੀਤਮ ਸਿੰਘ ਧਰਮੀ ਫੌਜੀ, ਲਖਵਿੰਦਰ ਸਿੰਘ ਪਦਮ, ਜਥੇਦਾਰ ਇਕਬਾਲ ਸਿੰਘ, ਬਾਬਾ ਬੂਟਾ ਸਿੰਘ, ਭੋਲਾ ਸਿੰਘ ਧੂੜਕੋਟ, ਗੁਰਦੇਵ ਸਿੰਘ ਤਲਵੰਡੀ ਭੰਗੇਰੀਆਂ, ਗੁਰਪ੍ਰੀਤ ਸਿੰਘ ਲਾਟੀ, ਗੁਰਪ੍ਰੀਤ ਸਿੰਘ ਸੰਧੂ, ਡਾ. ਸੁਰਜੀਤ ਸਿੰਘ ਰਾਮਗੜ੍ਹ, ਅਮਨਦੀਪ ਸਿੰਘ, ਸ਼ੁਭਕੀਰਤ ਸਿੰਘ, ਜਸਕੀਰਤ ਸਿੰਘ, ਹਰਮਨਪ੍ਰੀਤ ਸਿੰਘ, ਜਸਕਰਨ ਸਿੰਘ, ਐਸ਼ਦੀਪ ਸਿੰਘ, ਸੂਰਤ ਸਿੰਘ ਬਹਿਰਾਮਕੇ, ਸ਼ਿਵਚਰਨ ਸਿੰਘ, ਚਮਕੌਰ ਸਿੰਘ ਸਾਬਕਾ ਸਰਪੰਚ ਰੱਜੀਵਾਲਾ, ਬਰਕਾ ਮਸੀਤਾਂ ਤੋਂ ਇਲਾਵਾ ਸੰਗਤਾਂ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਭਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਭੋਲਾ ਸਿੰਘ ਸਮਾਧ ਭਾਈ ਨੂੰ ਕੋਆਰਡੀਨੇਟਰ ਲਗਾਏ ਜਾਣ 'ਤੇ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।