22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਸ੍ਰੀ ਹੇਮਕੁੰਟ ਸਕੂਲ ਦੇ ਵਲੰਟੀਅਰਾਂ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 22-06-2025
ਕੋਟ ਈਸੇ ਖਾਂ, 21 ਜੂਨ (ਨਿਰਮਲ ਸਿੰਘ ਕਾਲੜਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦਵਿੰਦਰ ਸਿੰਘ ਲੋਟੇ, 5 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਸੁਨੀਲ ਕੁਮਾਰ ਅਤੇ 13 ਪੰਜਾਬ ਫ਼ਿਰੋਜ਼ਪੁਰ ਦੇ ਸੀ.ਓ. ਸੀ.ਐਸ. ਸ਼ਰਮਾ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਐਨ.ਐਸ.ਐਸ. ਅਤੇ ਐਨ.ਸੀ.ਸੀ. ਵਲੰਟੀਅਰਾਂ ਵਲੋਂ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਮੈਡਮ ਰਣਜੀਤ ਕੌਰ ਸੰਧੂ ਨੇ ਯੋਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਯੋਗਾ ਕਰਨ ਨਾਲ ਮਨ ਸ਼ਾਂਤ ਅਤੇ ਸਰੀਰ ਚੁਸਤ ਅਤੇ ਫੁਰਤੀਲਾ ਹੁੰਦਾ ਹੈ | ਇਹ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ | ਇਸ ਦੀ ਸ਼ੁਰੂਆਤ 2015 ਵਿਚ ਹੋਈ | ਯੋਗ ਪ੍ਰਣਾਲੀ ਤੰਦਰੁਸਤ ਜੀਵਨ ਦਾ ਆਧਾਰ ਹੈ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸਾਨੂੰ ਯੋਗ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ | ਇਸ ਮੌਕੇ ਐਮ.ਡੀ. ਮੈਡਮ ਨੇ ਵਲੰਟੀਅਰਾਂ ਨੂੰ ਕੁਝ ਆਸਣਾਂ ਬਾਰੇ ਜਾਣਕਾਰੀ ਦਿੱਤੀ | ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਦਗੀ ਲਈ ਯੋਗ ਆਸਣ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਉਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚ ਸਕੀਏ | ਇਸ ਮੌਕੇ ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਅਤੇ ਸੁਰਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਯੋਗ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਵੀ ਮਜ਼ਬੂਤ ਤਾਜ਼ਗੀ ਦਿੰਦਾ ਹੈ-ਵਿਧਾਇਕਾ ਅਰੋੜਾ ਅਗਲੀ ਖ਼ਬਰ ਜ਼ਿਲ੍ਹੇ ਭਰ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।