22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਯੋਗ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਵੀ ਮਜ਼ਬੂਤ ਤਾਜ਼ਗੀ ਦਿੰਦਾ ਹੈ-ਵਿਧਾਇਕਾ ਅਰੋੜਾ

ਅਜੀਤ ਡੈਸਕ 22-06-2025
ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਅੱਜ ਅੰਤਰ-ਰਾਸ਼ਟਰੀ ਯੋਗਾ ਦਿਵਸ 'ਤੇ ਆਦਿ ਸ਼ਿਵ ਯੋਗਾ ਸੈਂਟਰ ਦੇ ਮੁਖੀ ਡਾ. ਸੰਜੀਵ ਮਿੱਤਲ ਅਤੇ ਉਨ੍ਹਾਂ ਦੀ ਟੀਮ ਨੇ ਅੰਤਰ-ਰਾਸ਼ਟਰੀ ਯੋਗਾ ਦਿਵਸ ਮਨਾਇਆ | ਸਭ ਤੋਂ ਪਹਿਲਾਂ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਯੋਗਾ ਸੈਂਟਰ ਦੇ ਮੁਖੀ ਡਾ. ਸੰਜੀਵ ਮਿੱਤਲ ਅਤੇ ਉਨ੍ਹਾਂ ਦੀ ਟੀਮ ਨੇ ਕੇਕ ਕੱਟ ਕੇ ਅੰਤਰ-ਰਾਸ਼ਟਰੀ ਯੋਗਾ ਦਿਵਸ ਦੀ ਸ਼ੁਰੂਆਤ ਕੀਤੀ | ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿਚ ਡਾ. ਸੰਜੀਵ ਮਿੱਤਲ ਅਤੇ ਉਨ੍ਹਾਂ ਦੀ ਟੀਮ ਦਾ ਯੋਗਾ ਦਿਵਸ ਸਮਾਗਮ ਵਿਚ ਸੱਦਾ ਦੇਣ ਲਈ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਯੋਗਾ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦਾ ਹੈ, ਉੱਥੇ ਇਹ ਮਨ ਨੂੰ ਵੀ ਮਜ਼ਬੂਤ ਅਤੇ ਤਾਜ਼ਗੀ ਦਿੰਦਾ ਹੈ | ਉਨ੍ਹਾਂ ਕਿਹਾ ਕਿ ਦਿਨ ਦੀ ਸ਼ੁਰੂਆਤ ਯੋਗਾ ਨਾਲ ਇਕ ਨਵੀਂ ਊਰਜਾ ਨਾਲ ਹੁੰਦੀ ਹੈ | ਇਸ ਲਈ ਆਪਣੇ ਜੀਵਨ ਵਿਚ ਚੰਗੀ ਸਿਹਤ ਬਣਾਈ ਰੱਖਣ ਲਈ ਯੋਗਾ ਅਪਣਾਓ | ਇਸ ਮੌਕੇ ਯੋਗਾ ਸੈਂਟਰ ਦੇ ਮੁਖੀ ਡਾ. ਸੰਜੀਵ ਮਿੱਤਲ ਅਤੇ ਉਨ੍ਹਾਂ ਦੀ ਟੀਮ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਯੋਗਾ ਸੈਂਟਰ ਵਿਚ ਆਏ ਲੋਕਾਂ ਨੂੰ ਯਾਦਗਾਰੀ ਚਿੰਨ੍ਹ ਦਿੱਤੇ ਅਤੇ ਯੋਗਾ ਦਿਵਸ ਦੀ ਸਫਲਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਰਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ |
ਪਿਛਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਕੂਲ ਦੇ ਵਲੰਟੀਅਰਾਂ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।